in

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰੋਮ ਵਿਖੇ 23 ਅਪ੍ਰੈਲ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸਾਹਿਬ – ਏ – ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜ ਕੇ ਸਿੱਖ ਪੰਥ ਜੀ ਸਾਜਨਾ ਕੀਤੀ ਗਈ ਸੀ. ਇਸ ਦਿਵਸ ਨੂੰ ਮੁੱਖ ਰੱਖਦਿਆਂ ਜਿਥੇ ਦੇਸ਼ਾਂ ਵਿਦੇਸ਼ਾਂ ਵਿੱਚ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ, ਉਥੇ ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਟਲੀ ਦੀ ਰਾਜਧਾਨੀ ਰੋਮ ਸ਼ਹਿਰ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਰੋਮ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਅਪ੍ਰੈਲ 2023 ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ।
ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਸੇਵਾਦਾਰਾ ਵਲੋਂ ਨਗਰ ਕੀਰਤਨ ਲਈ ਤਿਆਰੀ ਆਰੰਭ ਕਰ ਦਿੱਤੀ ਗਈ ਹੈ. ਇਹ ਵਿਸ਼ਾਲ ਨਗਰ ਕੀਰਤਨ ਪਿਆਸਾ ਵਿਤੋਰੀਆ (ਸਿਟੀ ਸੈਂਟਰ) ਤੋਂ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ, ਨਗਰ ਕੀਰਤਨ ਗੁਰੂ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਵੇਗਾ। ਪ੍ਰੰਬਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ‘ਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ.

ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਕਵੀ ਦਰਬਾਰ ਅਤੇ ਆਨਲਾਈਨ ਵਿਚਾਰ ਚਰਚਾ ਆਯੋਜਿਤ

ਕਮੂਨੇ ਦੀ ਅਪ੍ਰੀਲੀਆ ਨੇ ਸਾਂਝੀ ਵਾਲਤਾ ਦਾ ਸੰਦੇਸ਼ ਨਾਲ ਮਨਾਇਆ ਅੰਤਰਾਸ਼ਟਰੀ ਭਾਸ਼ਾ ਦਿਵਸ