in

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਸਤੇਨੇਦਲੋ ਵਿਖੇ ਸਜਾਇਆ ਗਿਆ ਨਗਰ ਕੀਰਤਨ

ਬਰੇਸ਼ੀਆ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸ਼ੀਆ) ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਸਤੇਨੇਦਲੋ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਦੇ ਵਿੱਚ ਇਸ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦਲੋ ਤੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ਼ ਅਤੇ ਸਿੱਖੀ ਪਰੰਪਰਾਵਾਂ ਤਹਿਤ ਹੋਈ । ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਜੈਕਾਰਿਆ ਦੀਆਂ ਗੂੰਜਾਂ ਸੁਣਾਈ ਦੇ ਰਹੀਆਂ ਸਨ.
ਇਸ ਮੌਕੇ ਬਾਬਾ ਅਜੀਤ ਸਿੰੰਘ ਬਾਬਾ ਜੁਝਾਰ ਸਿੰੰਘ ਗਤਕਾ ਅਕਾਦਮੀ ਬਨਿਓਲੋ ਮੇਲਾ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ. ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਵੱਲੋਂ ਸੈਂਕੜੇ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਇਲਾਕੇ ਦੇ ਹੋਰਨਾਂ ਗੁਰਦੁਆਰਾ ਸਾਹਿਬ, ਵੱਖ ਵੱਖ ਸੰਸਥਾਵਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਸ ਨਗਰ ਕੀਰਤਨ ਦੌਰਾਨ ਵੱਖ – ਵੱਖ ਤਰ੍ਹਾਂ ਦੇ ਗੁਰੂ ਕੇ ਲੰਗਰ, ਪਾਣੀ, ਜੂਸ ਆਦਿ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ।
ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਸਤੇਨੇਦੋਲੋ ਦੇ ਕਮੂਨੇ ਅਧਿਕਾਰੀਆਂ ਦਾ ਨਗਰ ਕੀਰਤਨ ਮੌਕੇ ਸਨਮਾਨ ਕੀਤਾ ਗਿਆ. ਸ਼ਾਮ ਨੂੰ ਵੱਖ ਵੱਖ ਚੌਕਾਂ ਤੋਂ ਹੁੰਦੇ ਹੋਏ ਕਸਤੇਨੇਦਲੋ ਦੀ ਪਰਿਕਰਮਾ ਕਰ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੋਈ. ਨਗਰ ਕੀਰਤਨ ਮੌਕੇ ਵੱਖ – ਵੱਖ ਸੇਵਾਵਾਂ ਲਈ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ ਵੱਖ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ।

ਬਰੇਸ਼ੀਆ : ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ 17 ਅਪ੍ਰੈਲ ਨੂੰ

ਕੋਰੀਅਰ ਸਰਵਿਸ ਭਾਰਤ ਬੇਦੀ ਫਗਵਾੜਾ ਵਲੋਂ ਵੱਡੇ ਪੱਧਰ ਤੇ ਧਾਂਦਲੀ