ਰੋਮ (ਇਟਲੀ) 1 ਮਈ (ਸਾਬੀ ਚੀਨੀਆਂ) – ਰਾਏਕੋਟ ਦੇ ਪਿੰਡ ਅੱਚਰਵਾਲ ਵਿਚ ਬੀ ਡੀ ਪੀ ਓ ਰੁਪਿੰਦਰਜੀਤ ਕੌਰ ਦੀ ਅਗਵਾਈ ਹੇਠ ਗੁਰਦਿਆਲ ਸਿੰਘ ਕਲਕੱਤੇ ਵਾਲਿਆਂ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਭਾਵ ਹੇਠ ਆਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਦਾਨੀ ਪਰਿਵਾਰ ਵੱਲੋਂ ਆਪਣੀ ਕਿਰਤ ਕਮਾਈ ਨੂੰ ਸਫਲ ਕਰਦਿਆਂ 120 ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਗਈ। ਇਸ ਮੌਕੇ ਬੋਲਦਿਆਂ ਰੁਪਿੰਦਰਜੀਤ ਕੌਰ ਨੇ ਆਖਿਆ ਕਿ, ਪੰਜਾਬ ਸਰਕਾਰ ਵੱਲੋਂ ਮਹਾਂਮਾਰੀ ਨਾਲ ਨਜਿੱਠਣ ਲਈ ਸਾਰੇ ਲੌਂੜੀਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਨਾਗਰਿਕਾਂ ਦੀ ਹਰ ਲੋੜ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਗੁਰਦਿਆਲ ਸਿੰਘ ਗਿੱਲ, ਹਰਭਜਨ ਕੌਰ ਗਿੱਲ, ਅਵਿੰਦਰ ਪਾਲ ਸਿੰਘ ਗਿੱਲ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਕਰਮਦੀਨ ਆਦਿ ਵੀ ਉਚੇਚੇ ਤੌਰ ‘ਤੇ ਮੌਜੂਦ ਸਨ।
ਗਿੱਲ ਪਰਿਵਾਰ ਨੇ ਮਹਾਂਮਾਰੀ ਤੋਂ ਪ੍ਰਭਾਵਿਤ ਲੋੜਵੰਦਾਂ ਨੂੰ ਰਾਸ਼ਨ ਵੰਡਿਆ
![](https://punjabexpress.it/wp-content/uploads/2020/05/acharwal.jpg)