in

ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਅੰਮ੍ਰਿਤ ਸੰਚਾਰ ਮੌਕੇ ਅਨੇਕਾਂ ਪ੍ਰਾਣੀ ਗੁਰੂ ਵਾਲੇ ਬਣੇ!

ਕਰੇਮੋਨਾ (ਇਟਲੀ) (ਦਲਵੀਰ ਸਿੰਘ ਕੈਂਥ) – ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ, ਪ੍ਰਸਾਰ ਤੇ ਪ੍ਰਚਾਰ ਲਈ ਇਟਲੀ ਦੀਆਂ ਸੰਸਥਾਵਾਂ ਵੱਖ ਵੱਖ ਉਪਰਾਲੇ ਕਰ ਰਹੀਆਂ ਹਨ। ਵੱਖ-ਵੱਖ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਵੀ ਆਯੋਜਨ ਕਰਵਾ ਰਹੀਆਂ ਹਨ। ਇਨ੍ਹਾਂ ਕਾਬਿਲੇ ਤਾਰੀਫ਼ ਕਾਰਵਾਈਆਂ ਤਹਿਤ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਅੰਮ੍ਰਿਤ ਸੰਚਾਰ ਮੌਕੇ 30 ਦੇ ਕਰੀਬ ਪ੍ਰਾਣੀ ਗੁਰੂ ਵਾਲੇ ਬਣੇ।
ਇਸ ਅੰਮ੍ਰਿਤ ਸੰਚਾਰ ’ਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਥਾ ਵਾਚਕ ਭਾਈ ਬਲਜਿੰਦਰ ਸਿੰਘ ਨੇ ਕਿਹਾ ਕਿ, ਵੱਧ ਤੋਂ ਵੱਧ ਸੰਗਤ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਪਾਣ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 18, 19 ਅਤੇ 20 ਅਪ੍ਰੈਲ ਨੂੰ ਗੁਰਮਤਿ ਸਮਾਗਮ, 19 ਅਪ੍ਰੈਲ ਨੂੰ ਨਗਰ ਕੀਰਤਨ ਸ਼ਹਿਰ ਕਰੇਮੋਨਾ ਵਿਖੇ ਹੋਣਗੇ। ਉਹਨਾਂ ਕਿਹਾ ਕਿ, ਵੱਧ ਤੋਂ ਵੱਧ ਸੰਗਤ ਇਹਨਾਂ ਸਮਾਗਮਾਂ ਵਿੱਚ ਹਾਜਰੀ ਭਰੇ।
ਜਿਕਰਯੋਗ ਹੈ ਕਿ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਪਿਛਲੇ ਲੰਬੇ ਸਮੇਂ ਤੋਂ ਸਿੱਖ ਧਰਮ ਦੀ ਚੜ੍ਹਦੀ ਕਲਾ, ਪ੍ਰਸਾਰ ਤੇ ਪ੍ਰਚਾਰ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ। ਜਿਸਦੀ ਇਲਾਕੇ ਵਿਚਲੀਆਂ ਸੰਗਤਾਂ ਵੱਲੋਂ ਬੇਹੱਦ ਸ਼ਲਾਘਾ ਕੀਤੀ ਜਾਂਦੀ ਹੈ।

ਇਟਲੀ ਵਿੱਚ 180,000 ਯੂਰੋ ਦੇ ਨੋਟਾਂ ਦੀ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ 3 ਗ੍ਰਿਫ਼ਤਾਰ