in

ਗੁਰਦੁਆਰਾ ਸਿੰਘ ਸਭਾ ਕੋਰਤੇਨੌਵਾ ਵਿਖੇ ਮਨਾਇਆ ਗਿਆ ਹੋਲਾ ਮਹੱਲਾ ਦਿਵਸ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਬੀਤੇ ਦਿਨੀਂ ਜਿੱਥੇ ਪੰਜਾਬ ਵਿੱਚ ਹੋਲਾ ਮਹੱਲਾ ਦਿਵਸ ਸੰਗਤਾਂ ਵਲੋਂ ਬਹੁਤ ਹੀ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ, ਉਥੇ ਉੱਤਰੀ ਇਟਲੀ ਦੇ ਜਿਲ੍ਹਾ ਬੈਰਗਾਮੋ ਅਧੀਨ ਆਉਂਦੇ ਪਿੰਡ ਕੋਰਤੇਨੌਵਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ਨੂੰ ਸਮਰਪਿਤ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨਤਾ ਨਾਲ ਭੋਗ ਪਾਏ।
ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਕੁਲਵੀਰ ਸਿੰਘ ਤੇ ਭਾਈ ਅਨਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰੂ ਦੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਗਤਕਾ ‘ਤੀਰ ਅੰਦਾਜ਼ੀ’ ਘੋੜ ਅਸਵਾਰੀ ਅਤੇ ਹੋਰ ਖਾਲਸਾਈ ਖੇਡਾਂ ਦੇ ਕਰਤੱਬ ਦਿਖਾਏ ਗਏ। ਬਾਬਾ ਕੁਲਵਿੰਦਰ ਸਿੰਘ ਦਲ ਖਾਲਸਾ ਯੂ ਕੇ ਅਤੇ ਇਟਲੀ ਭਰ ਤੋਂ ਧਾਰਮਿਕ ਸੰਸਥਾਵਾਂ ਵਲੋਂ ਸ਼ਿਰਕਤ ਕੀਤੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਦਿਵਸ ਨੂੰ ਮਨਾਉਣ ਲਈ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ, ਜਿਸ ਵਿਚ ਦੂਰੋ ਨੇੜਿਓਂ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ.

ਇਤਾਲਵੀ ਸਾਈਟਾਂ ‘ਤੇ ਹੈਕਰਾਂ ਦੁਆਰਾ ਸਾਈਬਰ ਹਮਲਾ

ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਕਤਾਨੀਆ ਵਿਖੇ ਧੂਮਧਾਮ ਨਾਲ ਮਨਾਇਆ