in

ਫਲੇਰੋ ਵਿਖੇ ਕਰਵਾਏ ਗਏ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ

ਜੇਤੂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਪ੍ਰਬੰਧਕ ਤੇ ਅਧਿਆਪਕ।

ਮਿਲਾਨ (ਇਟਲੀ) (ਸਾਬੀ ਚੀਨੀਆਂ) – ਇਟਲੀ ਵਿਚ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਖ ਵੱਖ ਸਿੱਖ ਸੰਸਥਾਵਾਂ ਉਪਰਾਲੇ ਕਰ ਰਹੀਆ ਹਨ. ਇਸੇ ਲੜੀ ਤਹਿਤ ਬਰੇਸ਼ੀਆ ਵਿਚ ਸਭ ਤੋਂ ਪੁਰਾਣੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 73ਵੀਂ ਬਰਸੀ ਮੌਕੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 5 ਸਾਲ ਤੋਂ ਲੈ ਕੇ 15 ਸਾਲ ਤੱਕ ਦੇ 100 ਦੇ ਕਰੀਬ ਬੱਚਿਆਂ ਨੇ ਭਾਗ ਲਿਆ।
ਪ੍ਰਬੰਧਕ ਕਮੇਟੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ, ਵਿੱਦਿਆ ਦੇ ਚਾਨਣ ਮੁਨਾਰੇ, ਉੱਚ ਕੋਟੀ ਦੇ ਸਾਮਾਜ ਸੁਧਾਰਕ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 73ਵੀਂ ਬਰਸੀ ‘ਤੇ ਗੁਰਦੁਆਰਾ ਸਾਹਿਬ ਵਿਖੇ ਨੂੰ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਜਿਸ ਦੀ ਤਿਆਰੀ ਗੁਰਦੁਆਰਾ ਸਾਹਿਬ ਵਿਖੇ ਲੰਬੇ ਸਮੇਂ ਤੋਂ ਅਧਿਆਪਕ ਸਮਰਪ੍ਰੀਤ ਕੌਰ ਅਤੇ ਸੰਦੀਪ ਸਿੰਘ ਦੁਆਰਾ ਬੱਚਿਆਂ ਨੂੰ ਕਰਵਾਈ ਜਾ ਰਹੀ ਸੀ।
ਇਹਨਾਂ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ 5 ਤੋਂ 7 ਸਾਲ ਦੇ ਬੱਚਿਆਂ ਦੇ ਮੁਕਾਬਲਿਆਂ ‘ਚ ਮਹਿਤਾਬ ਕੌਰ ਅਤੇ ਗੁਰਮਨ ਸਿੰਘ ਨੇ ਪਹਿਲਾ – ਸਹਿਜਪ੍ਰੀਤ ਸਿੰਘ ਨੇ ਦੂਸਰਾ ਸਥਾਨ ਅਤੇ ਇੱਕਰੂਪ ਕੌਰ ਨੇ ਤੀਸਰਾ ਸਥਾਨ, 7 ਤੋਂ 9 ਸਾਲ ਦੇ ਗਰੁੱਪ ਵਿੱਚ ਤਮਨਪ੍ਰੀਤ ਸਿੰਘ ਅਤੇ ਹਰਨੂਰ ਕੌਰ ਨੇ ਪਹਿਲਾ-ਮਨਮੀਤ ਸਿੰਘ ਨੇ ਦੁਸਰਾ ਅਤੇ ਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ, 9 ਤੋਂ 11 ਸਾਲ ਦੇ ਗਰੁੱਪ ‘ਚ ਗੁਰਮਨ ਸਿੰਘ, ਏਕਮ ਸਿੰਘ ਅਤੇ ਪ੍ਰਭਪ੍ਰੀਤ ਸਿੰਘ ਨੇ ਪਹਿਲਾ – ਜਸਮੀਨ ਕੌਰ ਨੇ ਦੂਸਰਾ ਅਤੇ ਏਕਮ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ, 11 ਤੋਂ 12 ਸਾਲ ਗਰੁੱਪ ਡੀ ‘ਚ ਹਰਮੀਤ ਕੌਰ ਨੇ ਪਹਿਲਾ – ਗੁਰਤੇਜ ਸਿੰਘ ਨੇ ਦੂਸਰਾ ਅਤੇ ਹਰਸ਼ਦੀਪ ਸਿੰਘ, ਅਬਿਜੋਤ ਸਿੰਘ ਅਤੇ ਸਾਖੀਪ੍ਰੀਤ ਕੌਰ ਨੇ ਤੀਸਰਾ ਸਥਾਨ, ਇਸੇ ਤਰ੍ਹਾਂ 13 ਤੋਂ 15 ਸਾਲ ਦੇ ਬੱਚਿਆਂ ਦੇ ਗਰੁੱਪ ਮੁਕਾਬਲਿਆਂ ‘ਚ ਸੁਖਮਨ ਸਿੰਘ ਨੇ ਪਹਿਲਾਂ ਅਤੇ ਰਣਜੋਤ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਡਲ ਨਾਲ ਸਨਮਾਨ ਕੀਤਾ। ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ, ਇਲਾਕੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜ੍ਹਨ ਲਈ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। ਬੱਚਿਆਂ ਨੂੰ ਗੁਰਬਾਣੀ ਕੰਠ ਮੁਕਾਬਲੇ ਦੀ ਤਿਆਰੀ ਕਰਵਾ ਰਹੇ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ, ਅੱਗੇ ਵੀ ਗੁਰਦੁਆਰਾ ਸਾਹਿਬ ਵਿਖੇ ਗੁਰਮੁੱਖੀ ਦੀਆ ਕਲਾਸਾਂ ਜਾਰੀ ਰਹਿਣਗੀਆਂ।

ਇਟਲੀ ਵਿੱਚ ਨਸ਼ਾ ਜਾਂ ਮੋਬਾਇਲ ਫੋਨ ਵਰਤਦੇ ਸਮੇਂ ਵਾਹਨ ਚਲਾਉਣ ਵਾਲਿਆਂ ਦੀ ਖੈਰ ਨਹੀਂ

ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨਾਲ ਵਿਸ਼ਵ ਵਿੱਚ ਸਵੈਅਭਿਮਾਨ ਦੀ ਲਹਿਰ ਚੱਲੀ – ਸੰਤ ਸੁਰਿੰਦਰ ਦਾਸ ਬਾਵਾ