in

ਗੁਰਦੁਆਰਾ ਸ੍ਰੀ ਗ੍ਰੰਥ ਸਾਹਿਬ ਜੀ ਪਾਸੀਆਨੋ ਦੀ ਪੋਰਦੇਨੋਨੇ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਤਰੇਸਤੇ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਉੱਤਰੀ ਇਟਲੀ ਦੇ ਕਸਬਾ ਪਾਸੀਆਨੋ ਦੀ ਪੋਰਦੇਨੋਨੇ (ਤਰੇਸਤੇ) ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ. ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ, ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 27 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ 29 ਮਈ ਦਿਨ ਐਤਵਾਰ ਨੂੰ ਭੋਗ ਪਾਏ ਗਏ.
ਉਪਰੰਤ ਕੀਰਤਨ ਦਰਬਾਰ ਸਜਾਏ ਗਏ ਅਤੇ ਦੁਪਿਹਰ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ. ਇਸ ਮੌਕੇ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਿੰਡ ਦੀਆਂ ਗਲੀਆਂ ਵਿੱਚ ਪਰਿਕ੍ਰਮਾ ਕੀਤੀ ਗਈ. ਨਗਰ ਕੀਰਤਨ ਵਿੱਚ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ।
ਇਸ ਮੌਕੇ ਨਗਰ ਕੀਰਤਨ ਦਾ ਪਾਰਕ ਵਿੱਚ ਪੜਾਅ ਕੀਤਾ ਗਿਆ. ਭਾਈ ਗੁਰਮੁੱਖ ਸਿੰਘ ਜੌਹਲ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ. ਗਤਕੇ ਵਾਲੇ ਸਿੰਘਾਂ ਨੇ ਗਤਕੇ ਦੇ ਜਾਹੋ ਜਲੋਹ ਦਿਖਾਏ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ. ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਵਾਲੀ ਸੰਗਤ ਨੂੰ ਜੀ ਆਇਆਂ ਆਖਿਆ ਅਤੇ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ. ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ.

ਤੈਰਾਨੌਵਾ ਵਿਚ ਸਜਾਏ ਨਗਰ ਕੀਰਤਨ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਹੋਇਆ

ਰੋਮ ਵਿਖੇ ਹੋਏ “ਮਾਂ ਭਗਵਤੀ ਜਾਗਰਣ “ਮੌਕੇ ਭਗਤਾਂ ਨੇ ਸਾਰੀ ਰਾਤ ਲਗਾਏ ਮਹਾਂਮਾਈ ਦੇ ਜੈਕਾਰੇ