in

ਗੁਰੂਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਸ਼ੁਸ਼ੋਭਿਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਨਵੇਂ ਪਾਵਨ ਸਰੂਪ

ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਕੀਤਾ ਗਿਆ ਸਵਾਗਤ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਰਾਜਧਾਨੀ ਰੋਮ ਅਤੇ ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਗੁਰੂਦੁਆਰਾ ਸਿੰਘ ਸਭਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਨਵੇਂ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ ਹਨ. ਇਸ ਸੰਬੰਧੀ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਇਟਲੀ ਦੇ ਗੁਰੂਦੁਆਰਾ ਸਿੰਘ ਸਭਾ ਨੋਵੇਲਾਰਾ ਰਿਜੋਮੀਲੀਆ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਨਵੇਂ ਪਾਵਨ ਸਰੂਪ ਗੁਰੂ ਮਰਿਯਾਦਾ ਅਨੁਸਾਰ ਲਿਆਂਦੇ ਗਏ ਅਤੇ ਇਸ ਦੇ ਸੰਬੰਧ ਵਿੱਚ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ ਸਨ ਅਤੇ ਆਖੰਡ ਪਾਠ ਸਾਹਿਬ ਦੇ ਜਾਪਾ ਦੇ ਭੋਗ ਐਤਵਾਰ ਨੂੰ ਪਾਏ ਗਏ.
ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀਏਂ ਜਥੇ ਵਲੋਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਕਥਾ ਵਾਚਕ ਭਾਈ ਦਿਲਬਾਗ ਸਿੰਘ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆਂ ਗਿਆ. ਇਸ ਮੌਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਆਮਦ ਤੇ ਸਮੂਹ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੱਚ ਖੰਡ ਘਰ ਵਿਖੇ ਸ਼ੁਸ਼ੋਭਿਤ ਕੀਤਾ ਗਿਆ. ਇਸ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂਦੁਆਰਾ ਸਾਹਿਬ ਦੇ ਪ੍ਰੰਬਧਕਾਂ ਵਲੋਂ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ.

ਇਟਲੀ ਵਿੱਚ ਗ੍ਰੀਨ ਪਾਸ ਸਮੇਤ ਮਾਰੀਓ ਦਰਾਗੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਕੀਤੀ ਗਈ ਟਰਾਂਸਪੋਰਟ ਹੜਤਾਲ

ਨਿਵਾਸ ਆਗਿਆ ਤੋਂ ਬਿਨਾਂ ਵਿਦੇਸ਼ੀ : ਕੀ ਬਿਨਾਂ ਹੈਲਥ ਕਾਰਡ ਦੇ ਵੀ ਵੈਕਸੀਨ ਲਗਵਾਉਣਾ ਸੰਭਵ ਹੈ?