in

ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨੇਰਬੀਓ ਵਿਖੇ ਮਨਾਇਆ ਜਾਵੇਗਾ

ਰੋਮ (ਇਟਲੀ) (ਕੈਂਥ) – ਸਿੱਖੀ ਦੇ ਪ੍ਰਚਾਰ ਦੇ ਮੋਢੀ ਸਤਿਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਮਨੇਰਬੀਓ ਜਿਲ੍ਹਾ ਬਰੇਸ਼ੀਆ ਵਿਖੇ 13 ਨਵੰਬਰ ਦਿਨ ਐਤਵਾਰ ਨੂੰ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋ ਇਲਾਕੇ ਭਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੀ ਪਾਵਨ ਅੰਮ੍ਰਿਤਬਾਣੀ ਜੀ ਦੇ ਆਖੰਡ ਜਾਪ ਕੀਤੇ ਜਾਣਗੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਜਾਵੇਗੀ।
ਸਮਾਗਮ ਦੌਰਾਨ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਸ ਵਿਚ ਬੀਬੀ ਭੁਪਿੰਦਰ ਕੌਰ ਵਿਚੈਂਸਾ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਆਈਆਂ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਪਰੋਕਤ ਜਾਣਕਾਰੀ ਗੁਰੂ ਘਰ ਦੇ ਪ੍ਰਧਾਨ ਸ਼੍ਰੀ ਅਮਰੀਕ ਦੌਲੀਕੇ ਨੇ ਦਿੰਦਿਆਂ ਸੰਗਤਾਂ ਨੂੰ ਹੁੰਮਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫਲੇਰੋ ਵਿਖੇ ਲੱਗੀਆ ਰੌਣਕਾਂ

ਨੋਵੇਲਾਰਾ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਾਨੋ-ਸ਼ੌਕਤ ਨਾਲ ਸੱਜਿਆ ਨਗਰ ਕੀਰਤਨ