in

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 6 ਅਪ੍ਰੈਲ ਨੂੰ ਗੁਰਲਾਗੋ ਵਿਖੇ ਲੱਗਣਗੀਆਂ ਰੌਣਕਾਂ

ਗੁਰਲਾਗੋ (ਇਟਲੀ) (ਕੈਂਥ) – ਭਾਰਤੀ ਸਮਾਜ ਵਿੱਚ ਜਦੋਂ ਮੌਕੇ ਦੀਆਂ ਹਾਕਮ ਧਿਰਾਂ ਨੇ ਗਰੀਬ ਤੇ ਮਜ਼ਲੂਮ ਲੋਕਾਂ ਨੂੰ ਆਪਣੇ ਹਿੱਤਾਂ ਲਈ ਧਰਮ, ਜਾਤ, ਸਰਮਾਏਦਾਰੀ ਤੇ ਵਹਿਮਾਂ-ਭਰਮਾਂ ਦੇ ਨਾਮ ਹੇਠ ਬੌਧਿਕ ਬੰਧਕ ਬਣਾਕੇ ਰੱਖਿਆ ਹੋਇਆਂ ਸੀ ਤਾਂ ਅਜਿਹੇ ਲੋਕਾਂ ਦੀ ਧਾਰਮਿਕ, ਸਮਾਜਿਕ ਤੇ ਬੌਧਿਕ ਆਜ਼ਾਦੀ ਲਈ 14ਵੀਂ ਸਦੀ ਵਿੱਚ ਅਵਤਾਰ ਧਾਰ ਆਪਣੀ ਇਲਾਹੀ ਇਨਕਲਾਬੀ ਬਾਣੀ ਦੁਆਰਾ ਬਗਾਵਤ ਦਾ ਸੰਖ ਵਜਾਉਣ ਵਾਲੇ ਯੁੱਗ ਪੁਰਸ਼, ਗਰੀਬਾਂ ਦੇ ਰਹਿਬਰ, ਇਨਕਲਾਬ ਦੇ ਮੋਢੀ, ਮਹਾਨ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ (ਬੈਰਗਾਮੋ) 6 ਅਪ੍ਰੈਲ 2025 ਦਿਨ ਐਤਵਾਰ ਨੂੰ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਛਤਰ ਛਾਇਆ ਹੇਠ ਬਹੁਤ ਹੀ ਸ਼ਰਧਾਪੂਰਵਕ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।
ਜਿਸ ਵਿੱਚ ਆਰੰਭੇ ਸ਼੍ਰੀ ਆਖੰਡ ਪਾਠ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਹਨਾਂ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਸਮਰਪਿਤ ਰਾਗੀ, ਢਾਡੀ, ਕੀਰਤਨੀਏ ਤੇ ਕਥਾ ਵਾਚਕ ਆਪਣੀ ਦਮਦਾਰ ਆਵਾਜ਼ ਵਿੱਚ ਇਨਕਲਾਬੀ ਹੋਕਾ ਦੇਣਗੇ।
ਇਸ ਮੌਕੇ ਪੰਜਾਬ ਤੋਂ ਪ੍ਰਸਿੱਧ ਲੋਕ ਗਾਇਕ ਲਹਿੰਬਰ ਹੁਸੈਨਪੁਰੀ ਆਪਣੀ ਬੁਲੰਦ ਤੇ ਸੁਰੀਲੀ ਆਵਾਜ਼ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨਗੇ। ਪ੍ਰੈੱਸ ਨੂੰ ਇਹ ਜਾਣਕਾਰੀ ਮਦਨ ਬੰਗੜ ਪ੍ਰਧਾਨ, ਬਲਜੀਤ ਬੰਗੜ, ਹਰੀਸ ਨੀਟਾ ਸਿੰਘ, ਜਥੇਦਾਰ ਬਲਵੀਰ ਸਿੰਘ, ਗੁਰਬਖ਼ਸ ਲਾਲ, ਗੁਰਦੀਪ ਬੰਟੀ, ਅਵਤਾਰ ਸਿੰਘ ਤੇ ਜਸਵਿੰਦਰ ਸਿੰਘ ਆਦਿ ਆਗੂ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਕਿਹਾ ਕਿ, ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੀ 16 ਰਾਗਾਂ ਵਿੱਚ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ੁਸ਼ੋਭਿਤ ਬਾਣੀ ਸਮੁੱਚੀ ਕਾਇਨਾਤ ਨੂੰ ਸਾਂਝੀਵਾਲਤਾ ਤੇ ਪਿਆਰ ਦਾ ਸੰਦੇਸ਼ ਦਿੰਦੀ ਹੈ। ਆਓ ਆਪਾਂ ਸਾਰੇ ਉਹਨਾਂ ਦਾ ਸੁਪਨ ਸ਼ਹਿਰ ਬੇਗਮਪੁਰਾ ਸ਼ਹਿਰ ਕੋ ਨਾਉ ਬਣਾਉਣ ਲਈ ਇਸ 648ਵੀੰ ਆਗਮਨ ਪੁਰਬ ਮੌਕੇ ਸਮਾਗਮ ਵਿੱਚ ਹਾਜ਼ਰੀ ਭਰਦਿਆਂ ਪ੍ਰਣ ਕਰੀਏ।

Name Change / Cambio di Nome

20 ਸਾਲਾ ਮਹਿਲਾ ਦਾ ਨੌਜਵਾਨ ਵਲੋਂ ਦਿਨ ਦਿਹਾੜੇ ਕਤਲ