in

ਗੁਰੂ ਲਾਧੋ ਰੇ ਦਿਵਸ ਬੋਰਗੋ ਸੰਨ ਯਾਕਮੋ ਵਿਖੇ 4 ਸਤੰਬਰ ਨੂੰ

ਰੋਮ (ਇਟਲੀ) (ਕੈਂਥ) – ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ (ਗੁਰੂ ਲਾਧੋ ਰੇ ਦਿਵਸ) ਨੂੰ ਸਮਰਪਤਿ ਇਟਲੀ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਇਟਲੀ ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ ਜਾ ਰਿਹਾ ਹੈ.
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ, ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਇਟਲੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ, ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਗਟ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 2 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 3 ਸਤੰਬਰ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਦੀਵਾਨਾਂ ਵਿੱਚ ਹੈਡ ਗ੍ਰੰਥੀ ਅਤੇ ਭਾਈ ਸਤਨਾਮ ਸਿੰਘ ਸਰਹਾਲੀ ਦਾ ਕਵੀਸ਼ਰੀ ਜਥੇ ਵਲੋ ਸਿੱਖ ਇਤਿਹਾਸ ਸਰਵਣ ਕਰਵਾਇਆ ਜਾਵੇਗਾ ਅਤੇ 4 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਉਪਰੰਤ ਹੈੱਡ ਗ੍ਰੰਥੀ ਅਤੇ ਭਾਈ ਸਤਨਾਮ ਸਿੰਘ ਜੀ ਸਰਹਾਲੀ (ਕਵੀਸ਼ਰੀ ਜਥਾ) ਕੀਰਤਨ ਅਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਉਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਵੱਲੋਂ ਸਮੂਹ ਸੰਗਤਾ, ਪ੍ਰਬੰਧਕ ਕਮੇਟੀਆ ਅਤੇ ਧਾਰਮਿਕ ਜਥੇਬੰਦੀਆ ਨੂੰ ਬੇਨਤੀ ਹੈ ਕਿ ਇਹਨਾ ਸਮਾਗਮ ਵਿੱਚ ਵੱਧ ਤੋ ਵੱਧ ਪਹੁੰਚ ਕੇ ਗੁਰਬਾਣੀ ਅਤੇ ਸਿੱਖ ਇਤਿਹਾਸ ਸਰਵਣ ਕਰੀਏ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸਮਾਗਮ ਦਾ ਸਿੱਧਾ ਪ੍ਰਸਾਰਣ ਯੂ ਟਿਊਬ ਰਾਹੀਂ ਸਿੱਖ ਟੀ ਵੀ ‘ਤੇ ਦਿਖਾਇਆ ਜਾਵੇਗਾ।

ਸ਼੍ਰੀ ਸ਼ਨੀ ਮੰਦਰ ਬੌਰਗੋ ਸੰਨ ਜਾਕੋਮੋ ਵਿਖੇ ਸਲਾਨਾ ਜੋੜ ਮੇਲਾ 3 ਸਤੰਬਰ ਨੂੰ

ਤੀਆਂ ਦਾ ਮੇਲਾ ਸੋਨਚੀਨੋ ਵਿਖੇ 4 ਸਤੰਬਰ ਨੂੰ