in

“ਗੁਰੂ ਲਾਧੋ ਰੇ ਦਿਵਸ” ਸਮਾਗਮ ਬਰੇਸ਼ੀਆ ਵਿਖੇ ਕਰਵਾਇਆ ਗਿਆ

ਰੋਮ (ਇਟਲੀ) (ਕੈਂਥ, ਇੰਦਰਜੀਤ ਸਿੰਘ ਲੁਗਾਣਾ) – ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ (ਗੁਰੂ ਲਾਧੋ ਰੇ ਦਿਵਸ) ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤਿ ਇਟਲੀ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਵਿਖੇ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ, ਕਲਤੂਰਾ ਸਿੱਖ ਇਟਲੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ. ਜਿਸ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਾਈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ (ਗੁਰੂ ਲਾਧੋ ਰੇ ਦਿਵਸ) ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕੀਰਤਨ ਦੀਵਾਨ ਸਜਾਏ ਗਏ. ਜਿਸ ਵਿੱਚ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਸਤਨਾਮ ਸਿੰਘ ਸਰਹਾਲੀ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਗਟ ਦਿਹਾੜੇ (ਗੁਰ ਲਾਧੋ ਰੇ ਦਿਵਸ) ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਇਤਿਹਾਸ ਨੂੰ ਸੰਗਤਾਂ ਦੇ ਸਨਮੁੱਖ ਕੀਤਾ। ਇਸ ਤੋਂ ਪਹਿਲਾਂ ਦੀਵਾਨਾਂ ਵਿੱਚ ਹੈਡ ਗ੍ਰੰਥੀ ਭਾਈ ਗੁਰਭੇਜ ਸਿੰਘ ਵਲੋਂ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।
ਇਸ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾ ਤੋਂ ਪ੍ਰਬੰਧਕ ਕਮੇਟੀਆ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਰਵਿੰਦਰ ਸਿੰਘ, ਕਰਨਵੀਰ ਸਿੰਘ, ਗੁਰਦੇਵ ਸਿੰਘ, ਸੰਤੋਖ ਸਿੰਘ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ ਆਦਿ ਮੈਂਬਰ ਅਤੇ ਗੁਰਦੁਆਰਾ ਬੋਰਗੋ ਸੰਨ ਯਾਕਮੋ ਦੀ ਪ੍ਰਬੰਧਕ ਕਮੇਟੀ ਤੋਂ ਨਿਰਮਲ ਸਿੰਘ, ਗੁਰਮੁਖ ਸਿੰਘ, ਭੁੱਲਾ ਸਿੰਘ ਤੋਂ ਇਲਾਵਾ ਫਲੇਰੋ ਤੋਂ ਭਾਈ ਸੁਰਿੰਦਰਜੀਤ ਸਿੰਘ ਪੰਡੋਰੀ, ਅਮਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਪਿਰੋਜ ਹਾਜਰ ਸਨ। ਇਸ ਮੌਕੇ ਅਭਿਲਾਸ਼ੀ ਸਿੰਘਾਂ ਵੱਲੋਂ ਸੰਗਤਾਂ ਦੀ ਪ੍ਰਸੰਸਾ ਲਈ ਵੱਖ ਵੱਖ ਪ੍ਰਕਾਰ ਦੇ ਗੁਰੂ ਕਾ ਲੰਗਰ ਵੀ ਲਗਾਏ ਗਏ। ਗੁਰੂ ਲਾਧੋ ਰੇ ਦਿਵਸ ਦਾ ਗੁਰਦੁਆਰਾ ਸਾਹਿਬ ਤੋਂ ਸਿੱਧਾ ਪ੍ਰਸਾਰਣ ਸਿੱਖ ਟੀ ਵੀ ‘ਤੇ ਕੀਤਾ ਗਿਆ।

ਤੀਆਂ ਦਾ ਮੇਲਾ ਸੋਨਚੀਨੋ ਵਿਖੇ 4 ਸਤੰਬਰ ਨੂੰ

ਸਤਿਗੁਰੂ ਰਵਿਦਾਸ ਮਹਾਰਾਜ ਤੇ ਡਾ: ਅੰਬੇਡਕਰ ਦੇ ਮਿਸ਼ਨ ਨੂੰ ਸਮਰਪਿਤ ਵਿਸ਼ਾਲ ਵਿਚਾਰ ਗੋਸ਼ਟੀ 11 ਸਤੰਬਰ ਨੂੰ