ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸੂਬਾ ਲਾਸੀਓ ਦੇ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਦਸਮ ਪਿਤਾ ਦੇ ਲਾਡਲੇ ਸ਼ਹਿਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ. ਭੋਗ ਉਪਰੰਤ ਭਾਈ ਤਰਸੇਮ ਸਿੰਘ ਪੱਤੜ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਫ਼ਤਹਿ ਸਿੰਘ ਜੀ ਦੇ ਜੀਵਨ ਵਾਰੇ ਕਵੀਸ਼ਰੀ ਵਾਰਾਂ ਸੁਣਾ ਕੇ ਜਾਣੂ ਕਰਵਾਇਆ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ।


