ਤੇਰਾਨੋਵਾ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਬੀਤੇ ਦਿਨ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੇਰਾਨੋਵਾ (ਆਰੇਸੋ) ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ. ਇਸ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਸ੍ਰੀ ਆਖੰਡ ਪਾਠ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਈ ਅਜੀਤ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ, ਕਥਾ, ਵਾਰਾਂ ਰਾਹੀਂ ਸੰਗਤਾਂ ਨੂੰ ਇਸ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸ ਸਰਵਣ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਸੰਗਤਾਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਜਿਥੇ ਗੁਰੂ ਘਰ ਦੀ ਰੌਣਕ ਨੂੰ ਵਧਾਇਆ, ਉਥੇ ਸੰਗਤਾਂ ਵਲੋਂ ਗੁਰਬਾਣੀ ਸਰਵਣ ਕਰਕੇ ਜੀਵਨ ਸਫ਼ਲਾ ਕੀਤਾ। ਇਸ ਸਮਾਗਮ ਦੇ ਸ੍ਰੀ ਆਖੰਡ ਪਾਠ ਸਾਹਿਬ ਦੀਆਂ ਸੇਵਾਵਾਂ ‘ ਮੈਕਸ ਪੂਲੀਮੈਨਤੂਰਾ ਦੇ ਸਮੂਹ ਵਰਕਰਾਂ ਵਲੋਂ ਕੀਤੀਆਂ ਗਈਆਂ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰੰਬਧਕਾਂ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆਂ ਅਤੇ ਧੰਨਵਾਦ ਕੀਤਾ ਗਿਆ ਤੇ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਅਤੇ ਸੇਵਾਦਾਰਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ.