in

ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ 21 ਹੋਈ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਸਮਰਥਨ ਕਰਨ ਵਾਲੇ ਅਤੇ ਵਿਰੋਧ ਕਰਨ ਵਾਲਿਆਂ ਨੇ ਉੱਤਰ-ਪੂਰਬੀ ਦਿੱਲੀ ਨੂੰ ਹਿੰਸਾ ਦੀ ਅੱਗ ‘ਚ ਸਾੜ ਦਿੱਤਾ ਹੈ। ਪਿਛਲੇ ਤਿੰਨ ਦਿਨਾਂ ਤੋਂ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹੋਈ ਹਿੰਸਾ ‘ਚ ਮਰਨ ਵਾਲਿਆਂ ਦੀ ਗਿਣਤੀ 13 ਤੋਂ ਵੱਧ ਕੇ 21 ਹੋ ਗਈ ਹੈ। ਗੁਰੂ ਤੇਗ ਬਹਾਦਰ ਹਸਪਤਾਲ ਨੇ 8 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਤਿੰਨ ਦਿਨਾਂ ਬਾਅਦ ਅੱਜ ਦਿੱਲੀ ‘ਚ ਹਾਲਾਤ ਆਮ ਹਨ, ਪਰ ਕੁਝ ਇਲਾਕਿਆਂ ਤੋਂ ਕੁਝ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਬੀਤੇ ਐਤਵਾਰ ਤੋਂ ਸ਼ੁਰੂ ਹੋਈ ਹਿੰਸਾ ‘ਚ ਹੁਣ ਤਕ 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚ ਲਗਭਗ 56 ਪੁਲਿਸ ਮੁਲਾਜ਼ਮ ਸ਼ਾਮਲ ਹਨ। ਨਾਗਰਿਕਤਾ ਸੋਧ ਕਾਨੂੰਨ ਦੇ ਕਾਰਨ ਉੱਤਰ-ਪੂਰਬੀ ਦਿੱਲੀ ਦੇ ਜਾਫ਼ਰਾਬਾਦ, ਮੌਜਪੁਰ, ਬਾਬਰਪੁਰ ਅਤੇ ਚਾਂਦਬਾਗ ‘ਚ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਲਗਾਤਾਰ ਹਿੰਸਾ ਹੋਈ, ਜਿਸ ਕਾਰਨ ਪ੍ਰਸ਼ਾਸਨ ਨੇ ਧਾਰਾ 144 ਲਗਾ ਦਿੱਤੀ ਹੈ ਅਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ। ਅੱਜ ਇਸ ਮਾਮਲੇ ਬਾਰੇ ਸੁਪਰੀਮ ਕੋਰਟ ਅਤੇ ਹਾਈ ਕੋਰਟ ‘ਚ ਵੱਖਰੀਆਂ ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ।

ਨਫ਼ਰਤ ਸਹਿਤ ਸਿਖਾਂ ਪ੍ਰਤੀ ਪਿਆਰ ਦਾ ਦਿਖਾਵਾ

ਕੋਰੋਨਾਵਾਇਰਸ: 12 ਮੌਤਾਂ, 374 ਸੰਕਰਮਿਤ