in

ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰਸਿਆਂ ਨੂੰ ਚੁੰਮਣ ਵਾਲੇ ਸੂਰਬੀਰਾਂ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦੇਣ ਦੀ ਮੰਗ

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ , ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਘੁੰਮਣ ਤੇ ਸਕੱਤਰ ਗੁਰਮੀਤ ਪਲਾਹੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਵੱਖ ਵੱਖ ਪੱਤਰਾਂ ਵਿੱਚ ਮੰਗ ਕੀਤੀ ਗਈ ਹੈ ਕਿ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰਸਿਆਂ ਨੂੰ ਚੁੰਮਣ ਵਾਲੇ ਸੂਰਬੀਰਾਂ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ।ਦੇਸ਼ ਨੂੰ ਆਜ਼ਾਦ ਹੋਇਆਂ 74 ਦੇ ਕ੍ਰੀਬ ਸਾਲ ਹੋ ਗਏ ਹਨ ਪਰ ਦੇਸ਼ ਉਪਰ ਜਾਨਾਂ ਵਾਰਨ ਵਾਲਿਆਂ ਨੂੰ ਉਹ ਮਾਨ ਸਨਮਾਨ ਨਹੀਂ ਮਿਲਿਆ ਜੋ ਮਿਲਣਾ ਚਾਹੀਦਾ ਹੈ।

ਮੀਡੀਆ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਵੱਲੋਂ 10 ਫਰਵਰੀ 2019 ਦਿੱਲੀ ਵਿੱਚ ਜਬਰ ਵਿਰੋਧੀ ਐਕਸ਼ਨ ਤੇ ਵੈਲਫੇਅਰ ਕਮੇਟੀ ਦੇ ਸਹਿਯੋਗ ਨਾਲ ਇਸ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਗਿਆ ਸੀ ਕਿ ਵਿਧਾਇਕਾਂ ਅਤੇ ਪਾਰਲੀਮੈਂਟ ਮੈਂਬਰਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ ਪਰ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਤੇ ਨਾ ਹੀ ਉਨ੍ਹਾਂ ਦੇ ਪ੍ਰਵਾਰਾਂ ਨੂੰ ਕੋਈ ਸਹੂਲਤ ਮਿਲ ਰਹੀ ਹੈ ਤੇ ਨਾ ਹੀ ਉਨ੍ਹਾਂ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿੱਤਾ ਗਿਆ ਹੈ।
1 ਅਕਤੂਬਰ 2019 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਦਾ ਅਖ਼ਬਾਰਾਂ ਵਿੱਚ ਬਿਆਨ ਛਪਿਆ ਹੈ ਜਿਸ ਵਿੱਚ ਉਨ੍ਹਾਂ ਖ਼ੁਲਾਸਾ ਕੀਤਾ ਕਿ 2002 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਤਾ ਪਾਸ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਜਾਵੇ ਪਰ ਕੇਂਦਰ ਨੇ ਅਜੇ ਤੀਕ ਚੁੱਪ ਧਾਰੀ ਹੋਈ ਹੈ।

29 ਸਤੰਬਰ 2019 ਨੂੰ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਗਏ ਸੂਬਾਈ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਸੀ। ਸੁਸਾਇਟੀ ਦੇ ਆਗੂਆਂ ਦੀ ਮੰਗ ਹੈ ਕਿ ਰੰਧਾਵਾ ਸਾਹਿਬ ਨੂੰ ਇਸ ਮਸਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨੀ ਚਾਹੀਦੀ ਹੈ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸਮਾਗਮ ਬੁਲਾ ਕੇ ਇਸ ਸਬੰਧੀ ਲੋੜੀਂਦਾ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਣਾ ਚਾਹੀਦਾ ਹੈ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ 2002 ਵਿਚ ਪਾਸ ਕੀਤੇ ਮਤੇ ਨੂੰ ਲਾਗੂ ਕਰਾਉਣ ਲਈ ਪ੍ਰਧਾਨ ਮੰਤਰੀ ਤੀਕ ਪਹੁੰਚ ਕਰਨੀ ਚਾਹੀਦੀ ਹੈ।

– ਡਾ. ਚਰਨਜੀਤ ਸਿੰਘ ਗੁਮਟਾਲਾ

ਕਾਲਾਬਰਿਆ : ਭਰਾ ਦਾ ਕਤਲ ਕਰਨ ਦੇ ਦੋਸ਼ ਹੈਠ ਵਿਅਕਤੀ ਗ੍ਰਿਫਤਾਰ

ਸਮਾਜ ਦੀ ਦਰਿੰਦਗੀ ਦੀ ਘਿਣਾਉਣੀ ਤਸਵੀਰ ਬਿਆਨ ਕਰਦੀ ਹੈ ਮੋਗਾ ਵਿਖੇ ਘਟੀ ਧਿਆਣੀਆਂ ਨਾਲ ਘਟਨਾ-ਮੈਂਘੜਾ