in

ਦੇਸ਼ ਵਿਦੇਸ਼ ‘ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਉਤਸ਼ਾਹ

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੇ ਵਿਸ਼ਵ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਿਆਂ ਵਿੱਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਹੈ। ਇਸ ਨੂੰ ਪ੍ਰਕਾਸ਼ ਪੁਰਬ ਵੀ ਕਿਹਾ ਜਾਂਦਾ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਵਿਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਕਈ ਦਿਨ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ।
ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਖ਼ਾਸ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵੱਖ ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਜਿੱਥੇ ਚਾਰੇ ਪਾਸੇ ਪ੍ਰਕਾਸ਼ ਪੁਰਬ ਹਮੇਸ਼ਾ ਖ਼ਾਸ ਰਿਹਾ ਹੈ। ਇਸ ਵਾਰ ਕਰਤਾਰਪੁਰ ਲਾਂਘੇ ਕਾਰਨ ਇਹ ਪੁਰਬ ਭਾਰਤੀਆਂ ਲਈ ਹੋਰ ਵੀ ਖ਼ਾਸ ਬਣ ਗਿਆ ਹੈ। ਭਾਰਤੀਆਂ ਲਈ ਕਰਤਾਰਪੁਰ ਲਾਂਘਾ 9 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਵਿੱਚ ਹਜ਼ਾਰਾਂ ਸਿੱਖ ਭਾਈਚਾਰੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ‘ਤੇ ਗੁਰਦੁਵਾਰਿਆਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਪੰਜਾਬ ਦੇ ਸੁਲਤਾਨਪੁਰ ਲੋਧੀ ਦੇ ਬੇਰ ਸਾਹਿਬ ਗੁਰਦੁਆਰੇ ਵਿਖੇ ਹੋਈ ਸਜਾਵਟ ਵੇਖਦਿਆਂ ਹੀ ਬਣਦੀ ਹੈ ਅਤੇ ਸਾਰੇ ਪਾਸੇ ਜਗਮਗ ਹੀ ਨਜ਼ਰ ਆਉਂਦੀ ਹੀ।

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਭਾਰਤ ‘ਚ ਅਮਨ ਤੇ ਸ਼ਾਂਤੀ ਵਿਅਸਥਾ ਨੂੰ ਮਜਬੂਤੀ ਪ੍ਰਦਾਨ ਕਰੇਗਾ

ਇਤਰਾਜ਼ਯੋਗ ਪੋਸਟ ਪਾਉਣ ’ਤੇ ਦੇਸ਼ ’ਚ 90 ਲੋਕ ਗ੍ਰਿਫਤਾਰ