in

ਪੁਨਤੀਨੀਆ : 24 ਅਪ੍ਰੈਲ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਪੁਨਤੀਨੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ 24 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ.
ਇਸ ਸਬੰਧੀ ਪ੍ਰੈੱਸ ਨਾਲ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ, ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 24 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ ਭੋਗ ਉਪਰੰਤ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ। ਉਪਰੰਤ 12 ਵਜੇ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ। ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ ਛਾਇਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ ਜਿਸ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਵੇਗੀ। ਇਸ ਮੌਕੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ। ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਵਧ ਚੜ੍ਹ ਕੇ ਇਸ ਮਹਾਨ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ. ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਚਰਨਾਂ ਵਿਚ ਬੇਨਤੀ ਕੀਤੀ ਗਈ ਹੈ ਜਿਨ੍ਹਾਂ ਨੇ ਲੰਗਰਾਂ ਦੇ ਸਟਾਲ ਲਗਾਉਣੇ ਹਨ, ਉਹ ਪ੍ਰੰਬਧਕ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰਾਂ ਨਾਲ ਸਪੰਰਕ ਕਰ ਸਕਦੇ ਹਨ।

ਵਰਿੰਦਰ ਸਿੰਘ ਨੇ ਰੋਮ ਯੂਨੀਵਰਸਿਟੀ ਤੋਂ ਆਰਥਿਕਤਾ ਮੈਨੇਜਮੈਂਟ ਵਿੱਚ ਕੀਤੀ ਮਾਸਟਰ ਡਿਗਰੀ ਹਾਸਲ

ਡਾ: ਅੰਬੇਡਕਰ ਨਗਰ ਭਰੋਮਜਾਰਾ ਵਿਖੇ ਸ਼ਾਨੋ-ਸੌਕਤ ਨਾਲ ਮਨਾਇਆ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ