in

ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਪੰਜਾਬੀ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਦੀ ਧਰਤੀ ਵੱਲ ਰੁੱਖ ਕਰਦੇ ਹਨ ਤਾਂ ਜ਼ੋ ਮਿਹਨਤ, ਮਜ਼ਦੂਰੀ ਕਰਕੇ ਆਪਣੇ ਭਵਿੱਖ ਨੂੰ ਉਜਵੱਲ ਬਣਾ ਸਕਣ, ਪਰ ਜ਼ਿੰਦਗੀ ਵਿੱਚ ਸਿਰਫ ਉਹੀ ਹੁੰਦਾ ਹੈ ਜ਼ੋ ਪ੍ਰਮਾਤਮਾ ਨੂੰ ਮਨਜ਼ੂਰ ਹੁੰਦਾ ਹੈ. ਇਟਲੀ ਵਿੱਚ ਵਸਦੇ ਭਾਰਤੀ ਭਾਈਚਾਰੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਛਾਅ ਗਈ ਜਦੋਂ ਇਟਲੀ ਦੀ ਰਾਜਧਾਨੀ ਰੋਮ ਵਿਖੇ ਰੈਣ ਬਸੇਰਾ ਕਰ ਰਹੇ ਸਰਬਜੀਤ ਸਿੰਘ (ਬੱਬੂ) ਦੀ ਦਿਲ ਦੀ ਧੜਕਣ ਰੁਕ ਜਾਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਸ ਸੰਬੰਧੀ ‘ਆਸ ਦੀ ਕਿਰਨ ਇਟਲੀ’ ਦੇ ਸੇਵਾਦਾਰਾਂ ਨੇ ਭਰੇ ਮਨ ਨਾਲ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਸਰਬਜੀਤ ਸਿੰਘ (ਬੱਬੂ) (41) ਜ਼ੋ ਕਿ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਗਣੇਸ਼ਪੁਰ ਪਲੋਟ ਦਾ ਵਸਨੀਕ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਅਤੇ ਆਪਣੇ ਭਵਿੱਖ ਨੂੰ ਬਹਿਤਰ ਬਣਾਉਣ ਲਈ ਆਇਆ ਸੀ, ਪਰ ਬੀਤੇ ਦਿਨੀਂ ਦਿਲ ਦੀ ਧੜਕਣ ਰੁਕ ਜਾਣ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ.
ਮ੍ਰਿਤਕ ਆਪਣੇ ਪਿੱਛੇ ਪਤਨੀ,10 ਸਾਲਾ ਬੱਚਾ, ਮਾਤਾ ਪਿਤਾ ਅਤੇ ਭਰਾ ਨੂੰ ਛੱਡ ਗਿਆ ਹੈ. ਸਰਬਜੀਤ ਸਿੰਘ ਦੀ ਦੇਹ ਦੀਆਂ ਅੰਤਮ ਰਸਮਾਂ ਕਰਨ ਲਈ ਆਸ ਦੀ ਕਿਰਨ ਇਟਲੀ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਤਿਆਰੀ ਕੀਤੀਆਂ ਜਾ ਰਹੀਆਂ ਹਨ. ਇਸ ਮੌਕੇ ਆਸ ਦੀ ਕਿਰਨ ਇਟਲੀ ਦੇ ਸਮੂਹ ਸੇਵਾਦਾਰਾਂ ਵਲੋਂ ਮ੍ਰਿਤਕ ਸਰਬਜੀਤ ਸਿੰਘ ਬੱਬੂ ਦੇ ਸਮੂਹ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ. ਇਸ ਖ਼ਬਰ ਤੋਂ ਬਾਅਦ ਇਟਲੀ ਵਸਦੇ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

ਅਪ੍ਰੀਲੀਆ ਵਿਖੇ ਮਨਾਇਆ ਗਿਆ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਵਾਤਾਵਰਣ ਤਬਦੀਲੀ ਹਰ ਇਕ ਦੀ ਸਮੱਸਿਆ ਬਣੀ-ਜੋ ਬਾਈਡਨ