ਇੱਕ ਦਿਨ ‘ਚ 1049 ਨਵੇਂ ਮਰੀਜ਼, 26 ਮੌਤਾਂ
ਅੱਜ ਪੰਜਾਬ ‘ਚ 1049 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 20891 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 13659 ਮਰੀਜ਼ ਠੀਕ ਹੋ ਚੁੱਕੇ, ਬਾਕੀ 6715 ਮਰੀਜ ਇਲਾਜ਼ ਅਧੀਨ ਹਨ। ਪੀੜਤ 150 ਮਰੀਜ਼ ਆਕਸੀਜਨ ਅਤੇ 26 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 190, ਬਠਿੰਡਾ ਤੋਂ 150, ਪਟਿਆਲਾ 136 ਅਤੇ ਜਲੰਧਰ ਤੋਂ 114 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 517 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 26 ਮੌਤਾਂ ‘ਚ 13 ਲੁਧਿਆਣਾ, 1 ਪਟਿਆਲਾ, 7 ਜਲੰਧਰ, 1 ਗੁਰਦਾਸਪੁਰ, 1 ਸੰਗਰੂਰ, 1 ਅੰਮ੍ਰਿਤਸਰ, 1 ਫਿਰੋਜ਼ਪੁਰ ਤੇ 1 ਤਰਨਤਾਰਨ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 19 ਲੱਖ, 77 ਹਜ਼ਾਰ, 972 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 13 ਲੱਖ, 35 ਹਜ਼ਾਰ, 309 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 40888 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 90 ਲੱਖ, 27 ਹਜ਼ਾਰ, 862 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 22 ਲੱਖ, 11 ਹਜ਼ਾਰ, 275 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 7 ਲੱਖ, 12 ਹਜ਼ਾਰ, 236 ਲੋਕਾਂ ਦੀ ਜਾਨ ਜਾ ਚੁੱਕੀ ਹੈ।