ਪਹਾੜੀ ਰਾਜਾਂ ਵਿੱਚ ਬਰਫਬਾਰੀ ਦਾ ਅਸਰ ਦਿੱਲੀ, ਯੂਪੀ ਅਤੇ ਬਿਹਾਰ ਦੇ ਮੌਸਮ ਉੱਤੇ ਦਿਖਾਈ ਦਿੰਦਾ ਹੈ। ਪੱਛਮੀ ਗੜਬੜ ਕਾਰਨ ਅਗਲੇ ਕੁਝ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹਿਮਾਚਲ ਅਤੇ ਜੰਮੂ ਕਸ਼ਮੀਰ ਵਿੱਚ ਪੈ ਰਹੀ ਤਾਜ਼ਾ ਬਰਫਬਾਰੀ ਨੇ ਠੰਢ ਨੂੰ ਹੋਰ ਵਧਾ ਦਿੱਤਾ ਹੈ।
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਖੇ ਵੀ ਸ਼ੀਤ ਲਹਿਰ ਜ਼ੋਰਾਂ ਉੱਤੇ ਹੈ। ਅੱਜ ਪੰਜਾਬ ਦੇ ਕਈ ਥਾਵਾਂ ਉੱਤੇ ਮੀਂਹ ਪੈਣ ਦੀ ਖਬ਼ਰਾਂ ਆ ਹਨ। ਖਬਰਾਂ ਅਨੁਸਾਰ ਚੰਡੀਗੜ੍ਹ, ਅੰਮ੍ਰਿਤਸਰ, ਜਲੰਧਰ, ਫ਼ਰੀਦਕੋਟ, ਸ੍ਰੀ ਮੁਕਸਤਰ ਸਾਹਿਬ, ਮੋਹਾਲੀ ਆਦਿ ਥਾਵਾਂ ਉੱਤੇ ਮੀਂਹ ਪੈ ਰਿਹਾ ਹੈ। ਪੰਜਾਬ ‘ਚ ਕਈ ਥਾਈਂ ਕਾਲੀ ਘਟਾ ਛਾ ਗਈ ਅਤੇ ਦਿਨ ਵੇਲੇ ਹੋਇਆ ਹਨੇਰਾ ਹੋ ਗਿਆ।
ਇਸ ਸਰਦੀਆਂ ਦੇ ਮੌਸਮ ਵਿੱਚ ਉੱਤਰੀ ਭਾਰਤ ਦੇ ਪਹਾੜਾਂ ਵਿੱਚ ਚੰਗੀ ਬਾਰਸ਼ ਅਤੇ ਬਰਫਬਾਰੀ ਹੋ ਰਹੀ ਹੈ। ਜੰਮੂ-ਕਸ਼ਮੀਰ ਵਿੱਚ ਵੀ ਪਿਛਲੇ 24 ਘੰਟਿਆਂ ਦੌਰਾਨ ਹਲਕੀ ਬਾਰਸ਼ ਹੋਈ ਹੈ। ਇਸ ਕਾਰਨ ਠੰਢ ਇਕ ਵਾਰ ਫਿਰ ਵੱਧ ਸਕਦੀ ਹੈ, ਜੋ ਕਿ ਦਿੱਲੀ ਅਤੇ ਯੂਪੀ ਦੇ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗੀ। ਸਕਾਈਮੇਟ ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲਗਭਗ ਸਾਰੇ ਹਿੱਸਿਆਂ ਵਿੱਚ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਅੱਜ ਵੀ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਹੋਈ ਹਲਕੀ ਬਰਫਬਾਰੀ ਅਤੇ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਵਿੱਚ ਭਾਰੀ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਕਾਰਨ 13 ਅਤੇ 16 ਜਨਵਰੀ ਨੂੰ ਸੰਤਰੀ ਅਤੇ ਪੀਲੀ ਚੇਤਾਵਨੀ ਜਾਰੀ ਕੀਤੀ ਹੈ।