ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਅਤੇ ਭਾਈਚਾਰੇ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – “ਪੰਜਾਬ ਸੂਬੇ ਦੀ ਧਰਤੀ ਨੂੰ ਗੁਰੂਆ, ਪੀਰਾਂ, ਭਗਤਾਂ,ਪੈਗੰਬਰਾਂ ਅਤੇ ਬ੍ਰਹਮਗਿਆਨੀ ਚਰਨ ਛੋਹ ਪ੍ਰਾਪਤ ਹੈ,ਪਰ ਪੰਜਾਬ ਦੇ ਵਿੱਚ ਆਏ ਦਿਨ ਹੋ ਰਹੀਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀਆਂ ਬੇਅਦਬੀਆਂ ਨੇ ਪੰਜਾਬ ਸਰਕਾਰ ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ, ਕਿਉਕਿ ਹਰ ਵਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਿਆਸਤ ਦੀ ਭੇਟ ਚੜ੍ਹ ਜਾਦੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਦੇ ਧਾਰਮਿਕ ਸਥਾਨਾਂ ਅਤੇ ਸਮਾਜ ਸੇਵੀ ਸੰਸਥਾਂ ਦੇ ਪ੍ਰਬੰਧਕਾਂ ਵਲੋਂ ਕੀਤਾ ਗਿਅਾ, ਜਿਨ੍ਹਾਂ ਵਿੱਚ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ (ਰੋਮ), ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ),ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ( ਰੋਮ), ਗੁਰਦੁਆਰਾ ਸਿੰਘ ਸਭਾ ਅਪਰੀਲੀਆ (ਲਾਤੀਨਾ), ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਅਤੇ ਸਮਾਜ ਸੇਵੀ ਸੰਸਥਾ ‘ਆਸ ਦੀ ਕਿਰਨ’ਇਟਲੀ ਅਤੇ ਭਾਰਤੀ ਭਾਈਚਾਰੇ ਵਲੋਂ ਕੀਤਾ ਗਿਆ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਧਾਰਮਿਕ ਗ੍ਰੰਥਾਂ ਸਾਹਿਬਾਨਾਂ ਦੀਆਂ ਬੇਅਦਬੀਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਉਤੇ ਸਵਾਲੀਆ ਨਿਸ਼ਾਨ ਖੜੇ ਕਰ ਰਹੀਆਂ ਹਨ ਕਿਉਂਕਿ ਕਿ ਸਭ ਕੁਝ ਪਤਾ ਹੋਣ ਦੇ ਬਾਵਜੂਦ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ, ਪ੍ਰੰਬਧਕਾਂ ਵਲੋਂ ਕਿਹਾ ਕਿ ਬੀਤੇ ਦਿਨੀ ਜ਼ਿਲ੍ਹਾ ਪਟਿਆਲਾ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ‘ਦਿਤੂ ਪੁਰ ਜੱਟਾਂ’ ਦੇ ਗੁਰੂ ਸਾਹਿਬ ਵਿਖੇ ਬੇਅਦਬੀ ਨੇ ਅਤੇ ਇਸ ਤੋਂ ਪਹਿਲਾਂ ਵੀ ਹੋਏ ਇਸ ਤਰ੍ਹਾਂ ਦੇ ਮਾਮਲਿਆਂ ਨਾਲ ਦੇਸ਼ਾਂ ਵਿਦੇਸ਼ਾਂ ਦੀਆ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ, ਕਿਉਂਕਿ ਹਰ ਵਾਰ ਦੋਸ਼ੀਆਂ ਨੂੰ ਇਹ ਕਹਿ ਕੇ ਛੱਡ ਦਿੱਤਾ ਜਾਂਦਾ ਹੈ ਕਿ ਦੋਸ਼ੀ ਮਾਨਸਿਕਤਾ ਪੱਖੋਂ ਕਮਜ਼ੋਰ ਹੈ,ਪਰ ਜੇਕਰ ਦੋਸ਼ੀ ਮਾਨਸਿਕਤਾ ਪੱਖੋਂ ਕਮਜ਼ੋਰ ਹੈ ਤਾ ਉਹ ਆਪਣੇ ਪਰਿਵਾਰਕ ਮੈਂਬਰਾਂ ਤੇ ਕਿਉਂ ਨਹੀ ਹਮਲਾ ਕਰਦਾ ,ਜੋ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ,ਇਸ ਮੌਕੇ ਉਨ੍ਹਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਅਤੇ ਨਵੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ੀਆ ਲਈ ਸਖ਼ਤ ਕਾਨੂੰਨ ਬਣਾਏ ਜਾਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜ਼ੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਬਾਕੀ ਸਮੂਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਸੋਚ ਵੀ ਨਾ ਸਕੇ, ਦੂਜੇ ਪਾਸੇ ‘ਆਸ ਦੀ ਕਿਰਨ ‘ਇਟਲੀ ਦੇ ਸਮੂਹ ਪ੍ਰੰਬਧਕਾਂ ਵਲੋਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵਲੋ ਪੰਜਾਬ ਵਾਸੀਆਂ ਨੂੰ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਕਹਿ ਕਹਿ ਕੇ ਹੀ ਲੋਕਾਂ ਨੂੰ ਭਰਮਾ ਰਹੀ ਹੈ, ਆਖ਼ਰਕਾਰ ਕਦੋ ਇਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ,ਇਸ ਮੌਕੇ ਗੁਰਦੁਆਰਾ ਗੋਬਿੰਦਸਰ ਸਾਹਿਬ ਦੇ ਪ੍ਰੰਬਧਕਾਂ ਵਲੋਂ ਕਿਹਾ ਕਿ ਜੇਕਰ ਸੰਗਤਾਂ ਵਲੋਂ ਇਨ੍ਹਾਂ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਦਿੱਤੀਆਂ ਗਈਆਂ ਤਾ ਪ੍ਰਸ਼ਾਸਨ ਤੇ ਸਰਕਾਰ ਨੇ ਉਨ੍ਹਾਂ ਉਪਰ ਤੁਰੰਤ ਕਾਰਵਾਈ ਕਰ ਲੈਣੀ ਹੈ ਪਰ ਅਸਲੀ ਦੋਸ਼ੀਆਂ ਨੂੰ ਫੜਨ ਲਈ ਸਰਕਾਰ ਅਤੇ ਪ੍ਰਸ਼ਾਸਨ ਕਿਉ ਕਤਰਾ ਰਿਹਾ ਹੈ, ਆਖ਼ਰਕਾਰ ਇਨ੍ਹਾਂ ਦੋਸ਼ੀਆਂ ਨੂੰ ਕਦੋ ਸਜ਼ਾਵਾਂ ਮਿਲਣਗੀਆਂ ਇਹ ਤਾ ਆਉਣ ਵਾਲਾ ਸਮਾਂ ਦੱਸੇਗਾ ਪਰ ਇਸ ਤਰ੍ਹਾਂ ਦੀ ਦੁਖਦਾਈ ਘਟਨਾਵਾਂ ਨਾਲ ਸੰਗਤਾਂ ਦੇ ਮਨਾਂ ਵਿੱਚ ਰੋਸ ਦੀ ਲਹਿਰ ਹੈ।