ਫਿਰੈਂਸੇ (ਇਟਲੀ) 7 ਅਗਸਤ (ਬਿਊਰੋ) – ਇਟਲੀ ਵਿੱਚ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ 10 ਅਗਸਤ ਨੂੰ ਫਿਰੈਂਸੇ ਵਿਖੇ ਮਨਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਇਟਲੀ ਭਰ ਵਿੱਚ ਸਿੱਖ (ਫੌਜੀ) ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਿਤ ਕਰ ਰਹੀ ਇਟਲੀ ਦੀ ਇਕੋ-ਇੱਕ ਸੰਸਥਾ ਵਰਲਡ ਸਿੱਖ ਸ਼ਹੀਦ ਮਿਲਟਰੀ ਐਸ਼ੋਸ਼ੀਏਸ਼ਨ ਇਟਲੀ ਹੈ ਜਿਨ੍ਹਾਂ ਵੱਲੋਂ ਸਮੂਹ ਭਾਰਤੀ ਅਤੇ ਇਟਾਲੀਅਨ ਭਾਈਚਾਰੇ ਦੇ ਸਹਿਯੋਗ ਨਾਲ ਹਰ ਸਾਲ ਸ਼ਹੀਦ ਫੌਜੀਆਂ ਦੀ ਯਾਦ ਵਿਚ ਸਮਾਗਮ ਕਰਵਾਇਆ ਜਾਂਦਾ ਹੈ। ਜਿਸ ਵਿੱਚ ਯੂਰਪ ਭਰ ਤੋਂ ਸਿੱਖ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ।
ਇਸ ਸਮਾਗਮ ਸਬੰਧੀ ਭਾਈ ਪ੍ਰਿਥੀਪਾਲ ਸਿੰਘ, ਸੇਵਾ ਸਿੰਘ ਫੌਜੀ ਅਤੇ ਭਾਈ ਸਤਨਾਮ ਸਿੰਘ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਸਮੂਹ ਭਾਰਤੀ ਭਾਈਚਾਰੇ ਨੂੰ ਇਸ ਸਮਾਗਮ ਵਿਚ ਵਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।