in

ਫੋਰਲੀ ਚੇਜੇਨਾ : ਦੂਜੀ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮ

ਸ਼ਰਧਾਂਜਲੀ ਸਮਾਗਮ ਵਿੱਚ ਸਿੱਖ ਅਤੇ ਇਟਾਲੀਅਨ ਭਾਈਚਾਰੇ ਨੇ ਸ਼ਿਰਕਤ ਕੀਤੀ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਵਰਲਡ ਸਿੱਖ ਸ਼ਹੀਦ ਮਿਲੀਟਰੀ ਯਾਦਗਾਰੀ ਕਮੇਟੀ ਰਜਿ: ਇਟਲੀ ਅਤੇ ਇਲ ਪਾਲੀਆਈਓ ਫਾਰਮ ਹਾਊਸ ਦੇ ਮਾਲਕ ਜੋਵਾਨੀ ਅਤੇ ਉਹਨਾਂ ਦੀ ਪਤਨੀ ਏਲੇਓਨੋਰਾ ਅਤੇ ਸਥਾਨਕ ਪ੍ਰਸ਼ਾਸਨ (ਸਾਰਸੀਨਾ ਅਤੇ ਮੇਰਕਾਤੋ ਸਾਰਾਚੇਨੋ) ਜਿਲ੍ਹਾ ਫੋਰਲੀ ਚੇਜੇਨਾ, ਇਟਲੀ ਵਿਖੇ ਦੂਜੀ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਮੂਹ ਸਿੱਖ ਫ਼ੌਜੀਆਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ. ਜਿਸ ਵਿੱਚ ਸਿੱਖ ਅਤੇ ਇਟਾਲੀਅਨ ਭਾਈਚਾਰੇ ਨੇ ਸ਼ਿਰਕਤ ਕੀਤੀ। ਕੋਵਿਡ ਦੀਆਂ ਪਾਬੰਦੀਆਂ ਕਾਰਨ ਭਾਰੀ ਇਕੱਠ ਨਹੀਂ ਕੀਤਾ ਗਿਆ. ਕਮੇਟੀ ਵੱਲੋਂ ਪ੍ਰਿਥੀਪਾਲ ਸਿੰਘ, ਸਤਨਾਮ ਸਿੰਘ, ਜਗਦੀਪ ਸਿੰਘ ਮੱਲ੍ਹੀ, ਕੁਲਜੀਤ ਸਿੰਘ, ਗੁਰਮੇਲ ਸਿੰਘ ਭੱਟੀ ਅਤੇ ਜਸਬੀਰ ਸਿੰਘ ਧਨੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੇਰਕਾਤੋ ਸਾਰਾਚੇਨੋ ਅਤੇ ਸਾਰਸੀਨਾ ਪ੍ਰਸ਼ਾਸਨ ਵੱਲੋਂ ਪਹੁੰਚੇ ਅਧਿਕਾਰੀਆਂ ਨੇ ਸ਼ਰਧਾਜਲੀ ਸਮਾਗਮ ਵਿੱਚ ਪਹੁੰਚਣ ਤੇ ਸਿੱਖ ਭਾਈਚਾਰੇ ਦ‍ਾ ਖਾਸ ਧੰਨਵਾਦ ਕੀਤਾ ਅਤੇ ਸ਼ਹੀਦ ਸਿੱਖ ਫੌਜੀਆਂ ਨੂੰ ਯਾਦ ਕੀਤਾ ਗਿਆ. ਸ਼ਹੀਦਾਂ ਦੀ ਯਾਦਗਾਰ ਤੇ ਅਰਦਾਸ ਉਪਰੰਤ ਫੁੱਲ ਭੇਂਟ ਕੀਤੇ ਗਏ.
ਸਮਾਗਮ ਵਿੱਚ ਹੋਰਨਾਂ ਤੋ ਇਲਾਵਾ ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਪ੍ਰਿਤਪਾਲ ਸਿੰਘ, ਬਲਕਾਰ ਸਿੰਘ, ਪਰਵਿੰਦਰ ਸਿੰਘ, ਪਰਮਜੀਤ ਸਿੰਘ, ਮਨਮੋਹਣ ਸਿੰਘ, ਜਸਪ੍ਰੀਤ ਸਿੰਘ ਸਿੱਧੂ, ਸੁੱਚਾ ਸਿੰਘ, ਰਾਜਕੁਮਾਰ ਅਤੇ ਅਰਮਾਨ ਸਿੰਘ ਨੇ ਵੀ ਹਾਜ਼ਰੀ ਲਗਵਾਈ।

ਲਖੀਮਪੁਰ ਖੀਰੀ ‘ਚ ਧਰਨੇ ਤੇ ਬੈਠੇ ਕਿਸਾਨਾਂ ਨਾਲ ਵਾਪਰੀ ਦੁਖਦਾਈ ਘਟਨਾ ਤੇ ਆਸ ਦੀ ਕਿਰਨ ਵਲੋਂ ਦੁੱਖ ਦਾ ਪ੍ਰਗਟਾਵਾ

ਵਿਧਾਇਕ ਪਾਹੜਾ ਗੁਰਦਾਸਪੁਰ ਇਲਾਕੇ ਦਾ ਖੂਬ ਵਿਕਾਸ ਕਰ ਰਹੇ ਹਨ – ਹੀਰਾ ਸਿੰਘ ਇਟਲੀ