in

ਬਰੇਸ਼ੀਆ ਅਤੇ ਅਪ੍ਰੀਲੀਆ ਵਿਚ ਵੱਖ ਵੱਖ ਧਰਮਾਂ ਦੇ ਲੋਕਾਂ ਨੇ ਰੂਸ ਤੇ ਯੂਕਰੇਨ ਵਿਚਾਲੇ ਜੰਗ ਨੂੰ ਖਤਮ ਕਰਨ ਲਈ ਕੀਤੀ ਅਪੀਲ

ਕਮੂਨੇ ਦੀ ਬਰੇਸ਼ੀਆ ਅਤੇ ਕਮੂਨੇ ਦੀ ਅਪ੍ਰੀਲੀਆ ਵਿਖੇ ਇੱਕਤਰ ਹੋਏ ਸਮੂਹ ਧਰਮਾਂ ਦੇ ਲੋਕ ਅਤੇ ਮੇਅਰ।

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਬੀਤੇ ਕੁਝ ਦਿਨਾਂ ਤੋਂ ਰੂਸ ਅਤੇ ਯੂਕਰੇਨ ਵਿੱਚ ਚਲਦੀ ਆ ਰਹੀ ਜੰਗ ਨੇ ਜਿਥੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਦੁਨੀਆ ਭਰ ਦੇ ਲੋਕਾਂ ਵਲੋਂ ਯੂਕਰੇਨ ਲੋਕਾਂ ਲਈ ਹਮਦਰਦੀ ਵੀ ਜਤਾਈ ਜਾ ਰਹੀ ਹੈ. ਜਿਸ ਦੇ ਮੱਦੇਨਜ਼ਰ ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਕਸਬਾ ਕੱਸਤੀਲਿਉਨੇ ਦੇ ਕਮੂਨੇ ਦੇ ਹਾਲ ਵਿੱਚ ਵੱਖ ਵੱਖ ਧਰਮਾਂ ਦੇ ਲੋਕਾਂ ਦੁਆਰਾ ਇਕੱਤਰ ਹੋ ਕੇ ਰੂਸ ਯੂਕਰੇਨ ਵਿਚਕਾਰ ਛਿੜੀ ਜੰਗ ਦੇ ਖ਼ਤਮ ਹੋਣ ਲਈ ਅਰਦਾਸ ਕੀਤੀ ਗਈ. ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਦੇਸ਼ਾਂ ਨੂੰ ਇਹ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਕਸਤੇਲਨੇਦਲੋ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਦੂਜੇ ਪਾਸੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਵੀ ਵੱਖ ਵੱਖ ਧਰਮਾਂ ਦੇ ਲੋਕਾਂ ਸਮੇਤ ਭਾਰਤੀ ਭਾਈਚਾਰੇ ਦੇ ਲੋਕਾਂ ਕਮੂਨੇ ਦੇ ਸਹਿਯੋਗ ਨਾਲ ਸ਼ਾਂਤਮਈ ਢੰਗ ਨਾਲ ਇੱਕ ਕੈਂਡਲ ਮਾਰਚ ਕੱਢ ਕੇ ਇਸ ਜੰਗ ਨੂੰ ਰੋਕਣ ਲਈ ਅਪੀਲ ਕੀਤੀ, ਜਿਸ ਵਿੱਚ ਭਾਰਤੀ ਭਾਈਚਾਰੇ ਦੇ ਆਗੂਆਂ ਵਲੋਂ ਵੀ ਵਿਸ਼ੇਸ਼ ਤੌਰ ਤੇ ਇਸ ਮਾਰਚ ਵਿੱਚ ਹਿੱਸਾ ਲਿਆ ਗਿਆ. ਇਸ ਮੌਕੇ ਵੱਖ ਵੱਖ ਧਰਮਾਂ ਦੇ ਲੋਕਾਂ ਦਾ ਇਹ ਮੰਨਣਾ ਸੀ ਕਿ ਜੰਗ ਨਾਲ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੀਤਾ ਜਾ ਸਕਦਾ ਦੋਵਾਂ ਧਿਰਾਂ ਨੂੰ ਗੱਲਬਾਤ ਕਰਕੇ ਹੀ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਕਿ ਇਨਸਾਨੀਅਤ ਤੇ ਮੰਡਰਾ ਰਹੇ ਖਤਰੇ ਨੂੰ ਬਚਾਇਆ ਜਾ ਸਕੇ, ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ.
ਦੱਸਣਯੋਗ ਹੈ ਕਿ ਅਪ੍ਰੀਲੀਆ ਸ਼ਹਿਰ ਵਿੱਚ ਭਾਰੀ ਮਾਤਰਾ ਵਿੱਚ ਲੋਕਾਂ ਵਲੋਂ ਇਸ ਕੈਂਡਲ ਮਾਰਚ ਵਿੱਚ ਹਿੱਸਾ ਲਿਆ ਗਿਆ ਅਤੇ ਸ਼ਾਂਤੀ ਦੀ ਅਪੀਲ ਕੀਤੀ ਗਈ।

ਇਟਲੀ ਨੇ ਯੂਕਰੇਨੀ ਸ਼ਰਨਾਰਥੀਆਂ ਲਈ ਇਸ ਦੁੱਖ ਦੀ ਘੜੀ ਵਿੱਚ ਖੋਲ੍ਹੇ ਦਰਵਾਜ਼ੇ

ਰੋਮ: ਯੂਕਰੇਨ ਹਮਲੇ ਦੇ ਵਿਰੋਧ ਵਿੱਚ ਲੋਕਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ