in

ਬਰੇਸ਼ੀਆ : ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ 17 ਅਪ੍ਰੈਲ ਨੂੰ

ਰੋਮ (ਇਟਲੀ) (ਕੈਂਥ) – ਇਟਲੀ ਦੇ ਜਿਲ੍ਹਾ ਬਰੇਸ਼ੀਆ ਅਧੀਨ ਆਉਂਦੇ ਕਸਬੇ ਮਨੇਰਬੀਓ ਵਿਖੇ ਸ਼੍ਰੀ ਗੁਰੂ ਰਵੀਦਾਸ ਟੈਂਪਲ ਮਨੇਰਬੀਓ ਵਲੋਂ ਇਨਕਲਾਬ ਦੇ ਮੋਢੀ, ਸਮਾਨਤਾ ਦੀ ਅਵਾਜ ਬੁਲੰਦ ਕਰਨ ਵਾਲੇ ਸਤਿਗੁਰ ਰਵਿਦਾਸ ਜੀ ਮਹਾਰਾਜ ਦਾ 645ਵਾਂ ਆਗਮਨ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਗੁਰੂ ਘਰ ਦੇ ਪ੍ਰਧਾਨ ਅਮਰੀਕੂ ਦੌਲੀਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, 17 ਅਪ੍ਰੈਲ ਦਿਨ ਐਤਵਾਰ ਨੂੰ ਗੁਰੂ ਘਰ ਦੀ ਨਵੀਂ ਤੇ ਵਿਸ਼ਾਲ ਇਮਾਰਤ ਵਿੱਚ ਇਹ ਪਹਿਲਾ ਜਨਮਦਿਨ ਮਨਾਉਣ ਜਾ ਰਹੇ ਹਨ। ਜਿਸ ਦੌਰਾਨ ਸ਼੍ਰੀ ਆਖੰਡ ਜਾਪ ਪਾਵਨ ਅੰਮ੍ਰਿਤਬਾਣੀ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ। ਜਿਸ ਵਿਚ ਪ੍ਰਸਿੱਧ ਕੀਰਤਨੀ ਜੱਥੇ ਅਤੇ ਬੁਲਾਰੇ ਭਾਗ ਲੈਣਗੇ ਅਤੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਸਬੰਧੀ ਚਾਨਣਾ ਪਾਉਣਗੇ। ਉਨ੍ਹਾਂ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬੇਨਤੀ ਕੀਤੀ ਹੈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਇਟਲੀ ਵਿੱਚ ਮਨਿੰਦਰ ਪਾਲ ਸਿੰਘ ਨੇ ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਨਾਮ ਚਮਕਾਇਆ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਸਤੇਨੇਦਲੋ ਵਿਖੇ ਸਜਾਇਆ ਗਿਆ ਨਗਰ ਕੀਰਤਨ