ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – “ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 71ਵੀ ਬਰਸੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ 11ਜੂਨ ਦਿਨ ਸ਼ੁੱਕਰਵਾਰ ਨੂੰ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਗਏ,ਭੋਗ ਉਪਰੰਤ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕਵੀਸ਼ਰੀ ਜੱਥਾ ਭਾਈ ਸਤਨਾਮ ਸਿੰਘ ਜੀ ਸਰਹਾਲੀ ਅਤੇ ਸਾਥੀਆਂ ਨੇ ਸੰਗਤਾਂ ਨੂੰ ਕੀਰਤਨ ਅਤੇ ਕਥਾ ਨਾਲ ਨਿਹਾਲ ਕੀਤਾ, ਸਮਾਗਮ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ।
ਬਰੇਸ਼ੀਆ : ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ਸੰਬੰਧੀ ਕਰਵਾਇਆ ਗੁਰਮਤਿ ਸਮਾਗਮ
