in

ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਨੂੰ ਸਮਰਪਿਤ 19 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਹੋਵੇਗਾ ਧਾਰਮਿਕ ਸਮਾਗਮ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਮਹਾਨ ਯੋਧੇ ਅਤੇ ਤਪੱਸਵੀ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਇਟਲੀ ਦੇ ਲਾਸੀਓ ਸੂਬੇ ਦੇ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ 19 ਜੂਨ ਦਿਨ ਐਤਵਾਰ ਨੂੰ ਸਲਾਨਾ ਮਹਾਨ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ. ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 17 ਜੂਨ ਦਿਨ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਸੰਪੂਰਨਤਾ ਨਾਲ 19 ਜੂਨ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ।
ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਜਥੇ ਵਲੋਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰੰਬਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਮਹਾਨ ਸਲਾਨਾ ਧਾਰਮਿਕ ਸਮਾਗਮ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ.

ਸਿੱਖੀ ਸਰੂਪ ਵਿੱਚ ਰਹਿ ਕੇ ਪਾਲ ਸਿੰਘ ਚਲਾ ਰਿਹਾ ਹੈ ਸਕੂਲ ਬੱਸ

ਕੁਆਰਾ/अविवाहित/ Unmarried/Celibe