in

ਬੇਲਾਫਾਰਨੀਆਂ ਵਿਖੇ ਸਰਬੱਤ ਦੇ ਭਲੇ ਲਈ ਹੋਇਆ ਧਾਰਮਿਕ ਸਮਾਗਮ

ਰੋਮ (ਇਟਲੀ) (ਕੈਂਥ) ਜਿਸ ਤਰ੍ਹਾਂ ਪੰਜਾਬ ਦੇ ਪਿੰਡਾਂ ਦੀ ਚੜ੍ਹਦੀ ਕਲਾ ਲਈ ਇਲਾਕੇ ਦੀਆਂ ਧਾਰਮਿਕ ਸੰਸਥਾਵਾਂ,ਗੁਰਦੁਆਰਾ ਸਾਹਿਬ ਕਮੇਟੀਆਂ ਜਾਂ ਸੰਗਤ ਸਰਬੱਤ ਦੇ ਭਲੇ ਹਿੱਤ ਧਾਰਮਿਕ ਸਮਾਗਮਾਂ ਰਾਂਹੀ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੇਰੀ ਪਿੰਡ ਵਿੱਚ ਪੁਆਉਂਦੀ ਹੈ, ਉਸੇ ਤਰ੍ਹਾਂ ਹੀ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਮਸ਼ਹੂਰ ਪਿੰਡ ਬੇਲਾਫਾਰਨੀਆਂ (ਸਬਾਊਦੀਆ) ਇਲਾਕੇ ਦੀ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਹਿੱਤ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ. ਜਿਸ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਕਰਵਾਏ ਗਏ ਤੇ ਤਿੰਨ ਦਿਨ ਸਤਿਗੁਰੂ ਦੀ ਬਾਣੀ ਦਾ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ।
ਇਸ ਧਾਰਮਿਕ ਸਮਾਗਮ ਦੇ ਦੀਵਾਨਾਂ ਤੋਂ ਕੀਰਤਨੀਏ ਜਥਿਆਂ ਨੇ ਸੰਗਤ ਨੂੰ ਇਲਾਹੀ ਬਾਣੀ ਦਾ ਕੀਤਰਨ ਸਰਵਣ ਕਰਵਾਇਆ। ਸਰਬੱਤ ਦੇ ਭਲੇ ਦੀਆਂ ਅਰਦਾਸਾਂ ਬੇਨਤੀਆਂ ਉਪਰੰਤ ਹਾਜ਼ਰੀਨ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤੇ।

ਪੱਤਰਕਾਰ ਇੰਦਰਜੀਤ ਸਿੰਘ ਲੁਗਾਣਾ ਦਾ ਹੋਇਆ ਅੰਤਿਮ ਸੰਸਕਾਰ ਤੇ ਅੰਤਿਮ ਅਰਦਾਸ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਾਂਸ਼ੀ ਵਿਖੇ 3,4,5 ਫ਼ਰਵਰੀ ਨੂੰ ਮੈਡੀਕਲ ਕੈਂਪ ਲਗਾਏਗੀ ਬੇਗਮਪੁਰਾ ਏਡ ਇੰਟਰਨੈਸ਼ਨਲ