in

ਬੈਰਗਾਮੋ ਦੀ ਧਰਤੀ ‘ਤੇ ਸੱਜੇਗਾ 1 ਅਪ੍ਰੈਲ ਨੂੰ ਵਿਸ਼ਾਲ ਨਗਰ ਕੀਰਤਨ

ਰੋਮ (ਇਟਲੀ) (ਕੈਂਥ) – ਸਿੱਖੀ ਸਿਧਾਂਤ, ਸਿੱਖੀ ਜੀਵਨ ਤੇ ਸਿੱਖੀ ਫਰਜ਼ਾਂ ਦੀਆਂ ਬਾਤਾਂ ਪਾਉਂਦੇ ਵਿਸ਼ਾਲ ਧਾਰਮਿਕ ਸਮਾਗਮ, ਗੁਰਬਾਣੀ ਕੀਰਤਨ ਸਮਾਰੋਹ ਤੇ ਨਗਰ ਕੀਰਤਨ ਜਿੱਥੇ ਭਾਰਤ ਦੀ ਧਰਤੀ ਤੇ ਸਜਾਏ ਜਦੇ ਹਨ, ਉੱਥੇ ਦੁਨੀਆਂ ਦੇ ਚੱਪੇ-ਚੱਪੇ ਵਿੱਚ ਰੈਣ ਬਸੇਰਾ ਕਰਦੀ ਸਿੱਖ ਸੰਗਤ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ ਸਮਾਗਮ ਕਰਵਾਉਂਦੀ ਹੋਈ ਵਿਦੇਸ਼ਾਂ ਵਿੱਚ ਸਿੱਖੀ ਦੇ ਬੂਟੇ ਨੂੰ ਪ੍ਰਫੁਲਿਤ ਕਰਨ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ. ਅਜਿਹੇ ਹੀ ਕਾਰਜਾਂ ਵਿੱਚ ਮੁਹਰੀ ਹੈ ਇਟਲੀ ਦੇ ਲੰਬਾਰਦੀਆ ਸੂਬੇ ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ, ਇਸ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਮਹਾਨ ਸਿੱਖ ਧਰਮ ਨਾਲ ਸਬੰਧਿਤ ਸਮਾਗਮਾਂ ਨੂੰ ਨਿਰੰਤਰ ਕਰਵਾਉਂਦੀ ਹੀ ਰਹਿੰਦੀ ਹੈ।
ਹੋਲੇ-ਮੁੱਲੇ ਦਾ ਸਮਾਗਮ ਮੁੱਕਦਿਆਂ ਹੀ ਹੁਣ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 1 ਅਪ੍ਰੈਲ ਦਿਨ ਸ਼ਨੀਵਾਰ 2023 ਨੂੰ ਦੁਪਿਹਰ ਇੱਕ ਵਜੇ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾ ਵਾਚਕ ਗੁਰੂ ਸਾਹਿਬ ਦੇ ਦਰਬਾਰ ਵਿੱਚ ਭਰਵੀਂ ਹਾਜ਼ਰੀ ਲੁਆਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੀਆਂ ਸੰਗਤਾਂ ਨੂੰ ਇਸ ਮਹਾਨ ਦਿਵਸ ਵਿੱਚ ਹੁੰਮਹੁਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ, ਨਗਰ ਕੀਰਤਨ ਦੀਆਂ ਸੰਗਤਾਂ ਨੂੰ ਗਿਆਨੀ ਗੁਰਵਿੰਦਰ ਸਿੰਘ ਨੰਗਲੀ ਤੋਂ ਇਲਾਵਾ ਬੱਚਿਆਂ ਦਾ ਕੀਰਤਨੀ ਜਥਾ ਵੀ ਗੁਰੂ ਜਸ ਸਰਵਣ ਕਰਵਾਏਗਾ। ਇਸ ਮੌਕੇ ਅਨੇਕਾਂ ਪ੍ਰਕਾਰ ਦੇ ਲੰਗਰ ਅਤੁੱਟ ਵਰਤਣਗੇ।

ਇੰਡੀਆ ‘ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ

ਨਾਮ ਦੀ ਬਦਲੀ /नाम परिवर्तन/ Name change/ Cambio di Nome