in

ਬੋਰਗੋ ਪਦਗੋਰਾ ਵਿਖੇ ਪੰਜਾਬੀ ਮੁਟਿਆਰਾਂ ਵਲੋਂ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਲਿਖਿਆ ਹੋਇਆ ਕੇਕ ਕੱਟਿਆ ਗਿਆ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਪੰਜਾਬੀ ਸੱਭਿਆਚਾਰ ਵਿੱਚ ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਰੀਝਾਂ ਨਾਲ ਪੰਜਾਬਣ ਮੁਟਿਆਰਾਂ ਵਲੋਂ ਮਨਾਇਆ ਜਾਂਦਾ ਹੈ. ਜਿਸ ਵਿੱਚ ਮੁਟਿਆਰਾਂ ਗਿੱਧਾ, ਭੰਗੜਾ, ਬੋਲੀਆਂ ਅਤੇ ਪੀਂਘਾਂ ਝੂਟ ਕੇ ਤੀਆਂ ਮਨਾਉਂਦੀਆਂ ਹਨ. ਜਿੱਥੇ ਇਨੀਂ ਦਿਨੀਂ ਪੰਜਾਬ ਵਿੱਚ ਤੀਆਂ ਦੇ ਤਿਉਹਾਰ ਦੀਆਂ ਖੂਬ ਰੌਣਕਾਂ ਲੱਗ ਰਹੀਆ ਹਨ, ਉੱਥੇ ਵਿਦੇਸ਼ਾਂ ਵਿੱਚ ਵੀ ਇਹ ਤਿਉਹਾਰ ਪੰਜਾਬਣ ਮੁਟਿਆਰਾਂ ਵੱਲੋਂ ਬੜੀ ਧੂਮਧਾਮ ਅਤੇ ਰੀਝਾਂ ਨਾਲ ਮਨਾਇਆ ਜਾ ਰਿਹਾ ਹੈ.

ਮੁਟਿਆਰਾਂ ਵਲੋਂ ਪਹਿਨੇ ਰੰਗ-ਬਰੰਗੇ ਪੰਜਾਬੀ ਸੂਟ ਇਸ ਤਿਉਹਾਰ ਦੀ ਸ਼ਾਨ ਨੂੰ ਚਾਰ ਚੰਨ ਲਗਾ ਕੇ ਰੌਣਕ ਨੂੰ ਵਧਾ ਰਹੇ ਸਨ
ਤਿਉਹਾਰ ਵਿੱਚ ਪੰਜਾਬੀ ਮੁਟਿਆਰਾਂ ਨੇ ਵਧ ਚੜ ਕੇ ਹਿੱਸਾ ਲਿਆ


ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਕਸਬਾ ਬੋਰਗੋ ਪਦਗੋਰਾ ਵਿਖੇ ਇਲਾਕੇ ਦੀਆਂ ਸਮੂਹ ਪੰਜਾਬਣ ਮੁਟਿਆਰਾਂ ਵਲੋਂ ਇੱਕਠੀਆਂ ਹੋ ਕੇ, ਵਿਦੇਸ਼ ’ਚ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਇਟਾਲੀਅਨ ‘ਆਰਕੋਬਲੈਨੋ ਰੈਸਟੋਰੈਂਟ’ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ. ਜਿਸ ਵਿੱਚ ਪੰਜਾਬੀ ਮੁਟਿਆਰਾਂ ਨੇ ਵਧ ਚੜ ਕੇ ਹਿੱਸਾ ਲਿਆ. ਇਸ ਪ੍ਰੋਗਰਾਮ ਵਿੱਚ ਪੰਜ਼ਾਬਣਾਂ ਵਲੋਂ ਵੱਖ ਵੱਖ ਸੱਭਿਆਚਾਰਕ ਵੰਨਗੀਆ ਪੇਸ਼ ਕੀਤੀਆ ਗਈਆਂ। ਜਿਸ ਵਿੱਚ ਗਿੱਧਾ, ਭੰਗੜਾ ਤੇ ਬੋਲੀਆਂ ਪ੍ਰਮੁੱਖ ਸੀ.
ਮੁਟਿਆਰਾਂ ਨੇ ਪੰਜਾਬੀ ਗੀਤਾਂ ‘ਤੇੇ ਖੂਬ ਰੰਗ ਹੀ ਨਹੀਂ ਬੰਨ੍ਹਿਆ ਸਗੋਂ ਫੁੱਲਕਾਰੀ, ਪੱਖੀਆਂ ਤੇ ਮੁਟਿਆਰਾਂ ਵਲੋਂ ਪਹਿਨੇ ਰੰਗ-ਬਰੰਗੇ ਪੰਜਾਬੀ ਸੂਟ ਇਸ ਤਿਉਹਾਰ ਦੀ ਸ਼ਾਨ ਨੂੰ ਚਾਰ ਚੰਨ ਲਗਾ ਕੇ ਰੌਣਕ ਨੂੰ ਵਧਾ ਰਹੇ ਸਨ. ਮੁਟਿਆਰਾਂ ਵਲੋਂ ਵਿਸ਼ੇਸ਼ ਤੌਰ ‘ਤੇ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਲਿਖਿਆ ਹੋਇਆ ਕੇਕ ਕੱਟਿਆ ਗਿਆ. ਇਸ ਮੌਕੇ ਤੀਆਂ ਦੇ ਤਿਉਹਾਰ ਵਿੱਚ ਸਹਿਯੋਗ ਦੇਣ ਵਾਲੀਆਂ ਮੁਟਿਆਰਾਂ ਸੁੱਖਪ੍ਰੀਤ ਕੌਰ, ਸਰਦੀਪ ਕੌਰ (ਰਾਣੋ), ਮਨਿੰਦਰ ਕੌਰ, ਸੁੱਖਵਿੰਦਰ ਕੌਰ, ਸਿੰਮੀ ਬੈਨੀਪਾਲ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।

ਇਟਲੀ ਵਿੱਚ ਫਿਰ ਤੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਹੋਇਆ ਵਾਧਾ

ਇਟਲੀ ਵਿਚ ਬੱਚਿਆ ਨੂੰ ਗੁਰਮੱਖੀ ਸਿਖਾਉਣ ਲਈ ਕਲਾਸਾਂ ਦੀ ਆਰੰਭਤਾ ਹੋਈ