in

ਬੋਰਗੋ ਸੰਨ ਯਾਕਮੋ : ਵਿਖੇ 40 ਮੁਕਤਿਆਂ ਦੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ

ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ 30 ਪ੍ਰਾਣੀ ਅੰਮ੍ਰਿਤ ਛਕ ਸਿੰਘ ਸੱਜੇ

ਬਰੇਸ਼ੀਆ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਬੋਰਗੋ ਸੰਨ ਯਾਕਮੋ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ 40 ਮੁਕਤਿਆਂ ਦੇ ਸ਼ਹੀਦੀ ਸਮਾਗਮ ਅਤੇ ਸ਼੍ਰੀ ਹਰੀਮੰਦਿਰ ਸਾਹਿਬ ਦੇ ਨੀਂਹ ਪੱਥਰ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ. ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 16 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਇਸ ਸਮਾਗਮ ਵਿੱਚ ਗੁਰੂ ਘਰ ਦੇ ਕੀਰਤਨੀ ਜੱਥੇ ਭਾਈ ਇੰਦਰਜੀਤ ਸਿੰਘ ਅਤੇ ਕਥਾ ਵਾਚਕ ਭਾਈ ਬਲਜਿੰਦਰ ਸਿੰਘ ਜੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।
ਇਸ ਵਿਸ਼ੇਸ਼ ਸਮਾਗਮ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 30 ਦੇ ਕਰੀਬ ਪ੍ਰਾਣੀ ਅੰਮ੍ਰਿਤ ਛੱਕ ਕੇ ਸਿੰਘ ਸੱਜੇ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਆਈਆ ਸੰਗਤਾਂ ਨੂੰ ਜੀ ਆਇਆ ਆਖਿਆ। ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ. ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ, ਸੁਲੱਖਣ ਸਿੰਘ,ਸਤਪਾਲ ਸਿੰਘ ਜੱਸ, ਬਿੱਲਾ ਬੋਰਗੋ, ਕੁਲਦੀਪ ਸਿੰਘ, ਸਤਪਾਲ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ ਅਤੇ ਵਿੱਕੀ ਆਦਿ ਮੌਜੂਦ ਸਨ।

SPID ਨੂੰ ਐਕਟਿਵ ਕਰਨ ਲਈ ਕੀ ਲੋੜ ਹੈ

ਬੂਟਾ ਸਿੰਘ ਦੀ ਧੀ ਦੇ ਵਿਆਹ ਮੌਕੇ ਅਸ਼ੀਰਵਾਦ ਦੇਣ ਪੁੱਜੀਆਂ ਨਾਮੀ ਸ਼ਖਸ਼ੀਅਤਾਂ