in

ਬ੍ਰਹਮਲੀਨ ਸੰਤ ਸਰਵਣ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 3 ਜੁਲਾਈ ਨੂੰ ਸਬਾਊਦੀਆ ਵਿਖੇ

ਸਬਾਊਦੀਆ (ਇਟਲੀ) (ਕੈਂਥ) – ਸੰਨ 25 ਮਈ 2009 ਨੂੰ ਵਿਆਨਾ (ਅਸਟਰੀਆ) ਦੀ ਧਰਤੀ ਉਪੱਰ ਸ਼ਹੀਦ ਹੋਏ ਸੰਤ ਰਾਮਾਨੰਦ ਜੀ ਤੇ ਪੰਜਾਬ (ਭਾਰਤ) ਵਿੱਚ ਸ਼ਹੀਦ ਹੋਏ ਤੇਲੂ ਰਾਮ ਜੀ, ਰਾਜਿੰਦਰ ਕੁਮਾਰ ਜੀ, ਵਿਜੇ ਕੁਮਾਰ ਜੀ, ਬਲਕਾਰ ਜੀ ਦੇ 13ਵੇਂ ਸ਼ਹੀਦੀ ਦਿਵਸ ਅਤੇ ਬ੍ਰਹਮਲੀਨ ਸੰਤ ਸਰਵਣ ਦਾਸ ਜੀ (ਡੇਰਾ ਸੱਚਖੰਡ ਬੱਲਾਂ (ਜਲੰਧਰ) ਦੀ ਬਰਸੀ ਨੂੰ ਸਮਰਪਿਤ ਵਿਸ਼ੇਸ ਧਾਰਮਿਕ ਸਮਾਗਮ, ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਰਾਮ ਆਸਰਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ, ਇਸ ਮੌਕੇ ਸ਼ਹੀਦ ਸੰਤ ਰਾਮਾਨੰਦ ਜੀ ਨੂੰ ਅਤੇ ਉਸੇ ਸੰਘਰਸ਼ ਵਿੱਚ ਸ਼ਹੀਦ ਹੋਏ ਮਾਣਯੋਗ ਤੇਲੂ ਰਾਮ ਜੀ, ਰਾਜਿੰਦਰ ਕੁਮਾਰ ਜੀ, ਵਿਜੇ ਕੁਮਾਰ ਜੀ, ਬਲਕਾਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਬ੍ਰਹਮਲੀਨ ਸੰਤ ਸਰਵਣ ਦਾਸ ਜੀ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਉਹਨਾਂ ਦੇ ਜੀਵਨ ਫਲਸਫ਼ੇ ਤੋਂ ਵਿਸਥਾਰਪੂਵਕ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਮਿਸ਼ਨ ਦੇ ਰਾਗੀ, ਕੀਰਤਨੀਏ ਤੇ ਕਥਾਵਾਚਕ ਸੰਗਤਾਂ ਨੂੰ ਮਿਸ਼ਨ ਪ੍ਰਤੀ ਜਾਗਰੂਕ ਕਰਨਗੇ। ਸਭ ਸੰਗਤ ਇਸ ਧਾਰਮਿਕ ਸਮਾਰੋਹ ਵਿੱਚ ਸ਼ਮੂਲੀਅਤ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।

ਯਾਦਗਾਰੀ ਹੋ ਨਿਬੜਿਆ ਜੌਹਲ ਰੈਸਟੋਰੈਂਟ ਵੱਲੋਂ ਕਰਵਾਇਆ ਗਿਆ ਤੀਆਂ ਦਾ ਮੇਲਾ

ਲਵੀਨੀਓ ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ ਸਜਾਉਣ ਦੇ ਮੁਕਾਬਲੇ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ