in

ਬ੍ਰਹਮ ਗਿਆਨੀ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਵਿਚ ਧਾਰਮਿਕ ਸਮਾਗਮ 30 ਮਈ ਨੂੰ

ਮਿਲਾਨ (ਇਟਲੀ) (ਚੀਨੀਆ, ਸੋਨੀ) – ਸਿੱਖ ਕੌਮ ਦੇ ਮਹਾਨ ਯੋਧੇ ਅਤੇ ਮਹ੍ਹਾ ਤਪੱਸਵੀ  ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆ ਨੂੰ ਯਾਦ ਕਰਦਿਆ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਦੀਆਂ ਸਮੂਹ੍ਹ ਸੰਗਤਾਂ ਵਲੋ ਇਕ ਵਿਸ਼ਾਲ ਧਾਰਮਿਕ ਸਮਾਗਮ 30 ਮਈ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ 28 ਮਈ ਨੂੰ ਸ੍ਰੀ ਆੰਖਠ ਪਾਠ ਸਾਹਿਬ ਆਰੰਭ ਹੋਣਗੇ ਜਿੰਨਾਂ ਦੇ ਭੋਗ 30 ਮਈ ਦਿਨ ਐਤਵਾਰ ਪੁਵਾਏ ਜਾਣਗੇ ਉਪਰੰਤ ਗੁਰਦੁਆਰਾ ਸਾਹਿਬ ਦੇ ਹਾਜੂਰੀ ਜੱਥੇ ਵਲੋ ਆਈਆਂ ਸੰਗਤਾਂ ਸਿੱਖ ਇਤਿਹਾਸ ਅਤੇ ਗੁਰਬਾਣੀ ਕੀਤਰਨ ਨਾਲ ਨਿਹਾਲ ਕੀਤਾ ਜਾਵੇਗਾ ਇਸ ਮੌਕੇ ਗੁਰੂ ਕਿ ਲੰਗਰ ਵੀ ਅਤੁੱਟ ਵਰਤਾਏ ਜਾਣਗੇ । ਦੱਸਣਯੋਗ ਹੈ ਕਿ ਬਾਬਾ ਬੀਰ ਸਿੰਘ ਨੌਰੰਗਾਬਾਦ ਦੀ ਯਾਦ ਨੂੰ ਸਰਪਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਨੂੰ ਲੈਕੇ ਇਲਾਕੇ ਦੀਆਂ ਸਮੂਹ੍ਹ ਸੰਗਤਾਂ ਵਿਚ ਭਾਰੀ ਉਤਿਸ਼ਾਹ ਵੇਖਿਆ ਜਾ ਸਕਦਾ ਹੈ।

ਪਾਕਿਸਤਾਨੀ ਆਸ਼ਿਕ ਨੇ ਇਟਾਲੀਅਨ ਮਹਿਬੂਬਾ ਦੇ ਪੁੱਤਰ ਨੂੰ ਉਤਾਰਿਆ ਮੌਤ ਦੇ ਘਾਟ

ਵਿਲੈਤਰੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ