in

ਮਾਨਤੋਵਾ ਵਿਖੇ ਯੂਥ ਆਗੂ ਹਰਪ੍ਰੀਤ ਸਿੰਘ ਜੀਰਾ ਸਨਮਾਨਿਤ

ਸ: ਜੀਰਾ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ।

ਸ: ਜੀਰਾ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ।

ਮਾਨਤੋਵਾ (ਇਟਲੀ) 27 ਜੂਨ ( ਸਾਬੀ ਚੀਨੀਆਂ) – ਉੱਭਰ ਰਹੇ ਖੇਡ ਪ੍ਰਮੋਟਰ ਅਤੇ ਯੂਥ ਆਗੂ ਹਰਪ੍ਰੀਤ ਸਿੰਘ ਜੀਰਾ ਨੂੰ ਇਟਲੀ ਦੇ ਜਿਲ੍ਹਾ ਮਾਨਤੋਵਾ ਵਿਖੇ ਕਲਗੀਧਰ ਸਪੋਰਟਸ ਕਲੱਬ ਵੱਲੋਂ ਕਰਵਾਏ ਪਹਿਲੇ ਖੇਡ ਮੇਲੇ ‘ਤੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਜੀਰਾ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਸ਼ਹੀਦ ਊਧਮ ਸਿੰਘ ਸਪੋਰਟਸ ਯੂਥ ਵੈਅਲਫੇਅਰ ਕਲੱਬ ਲਈ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਉੱਥੇ ਨਾਲ ਲੱਗਦੇ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ ਵਿਖੇ ਸਟੇਜ ਸਕੱਤਰ ਦੇ ਤੌਰ ‘ਤੇ ਵੀ ਸੇਵਾਵਾਂ ਨਿਭਾਅ ਰਹੇ ਹਨ। 
ਸ: ਜੀਰਾ ਇਟਲੀ ਵਿਚ ਆਰੰਭ ਹੋਏ ਖੇਡ ਮੇਲਿਆਂ ਲਈ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਰੇਸੋ ਦੀ ਟੀਮ ਨੂੰ ਪ੍ਰਮੋਟ ਕਰ ਰਹੇ ਹਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਧਿਆਨ ਹਿੱਤ ਰੱਖ ਕੇ ਕਲਗੀਧਰ ਸਪੋਰਟਸ ਕਲੱਬ ਗੁਨਜਾਗਾ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਗਈ ਹੈ। ਇਸ ਮੌਕੇ ਯੂਰਪ ਦੇ ਪ੍ਰਸਿੱਧ ਕਮੈਂਟੇਟਰ ਨਰਿੰਦਰ ਸਿੰਘ ਤਾਜਪੁਰੀ, ਬੱਬੂ ਜਲੰਧਰੀ, ਖੇਡ ਪ੍ਰਮੋਟਰ ਸੁੱਖਾ ਗਿੱਲ ਅੰਮ੍ਰਿਤਪਾਲ ਸਿੰਘ ਕਾਹਲੋਂ, ਸਿਮਰਨਜੀਤ ਸਿੰਘ ਰਾਜੂ ਸਮੇਤ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾ ਮੌਜੂਦ ਸਨ, ਜਿਨ੍ਹਾਂ ਵੱਲੋਂ ਹਰਪ੍ਰੀਤ ਸਿੰਘ ਜੀਰਾ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ।

‘ਫ਼ੇਸਬੁੱਕ ’ਤੇ ਕੀਤੀਆਂ ਗਈਆਂ ਟਿੱਪਣੀਆਂ ਲਈ ਕੰਪਨੀ ਜ਼ਿੰਮੇਦਾਰ

ਆਤੰਕੀ ਪ੍ਰਚਾਰ ਸਮਗਰੀ ਨੂੰ ਹਟਾਉਣਾ ਹੋਵੇਗਾ?