in

ਲਖੀਮਪੁਰ ਖੀਰੀ ‘ਚ ਧਰਨੇ ਤੇ ਬੈਠੇ ਕਿਸਾਨਾਂ ਨਾਲ ਵਾਪਰੀ ਦੁਖਦਾਈ ਘਟਨਾ ਤੇ ਆਸ ਦੀ ਕਿਰਨ ਵਲੋਂ ਦੁੱਖ ਦਾ ਪ੍ਰਗਟਾਵਾ

ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਢੰਗ ਨਾਲ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਸੀ, ਜਿਸ ਵਿੱਚ ਰਾਜਨੀਤਕ ਨੇਤਾ ਦੇ ਪੁੱਤਰ ਵਲੋਂ ਧਰਨਾ ਦੇ ਕਿਸਾਨਾਂ ਤੇ ਬਹੁਤ ਹੀ ਬੇਰਹਿਮੀ ਨਾਲ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਸਦਾ ਲਈ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੁਖਦਾਈ ਘਟਨਾ ਦੀ ਹਰ ਪਾਸੇ ਨਿੰਦਾ ਕੀਤੀ ਜਾ ਰਹੀ ਹੈ. ਇਟਲੀ ਦੀ ‘ਆਸ ਦੀ ਕਿਰਨ’ ਸਮਾਜ ਸੇਵੀ ਸੰਸਥਾ ਵਲੋਂ ਇਸ ਦੁਖਦਾਈ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ. ਉਨ੍ਹਾਂ ਕਿਹਾ ਕਿ, ਦੋਸ਼ੀ ਨੂੰ ਫੜਨ ਦੀ ਬਜਾਇ ਪ੍ਰਸ਼ਾਸਨ ਬੇਦੋਸ਼ਿਆਂ ਨੂੰ ਫੜਨ ਤੇ ਲੱਗੀ ਹੋਈ ਹੈ, ਕਿਉਂਕਿ ਦੋਸ਼ੀਆਂ ਉਪਰ ਰਾਜਨੀਤਿਕ ਦਲਾਂ ਦਾ ਹੱਥ ਹੈ.
ਦੂਜੇ ਪਾਸੇ ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ. ਇਸ ਮੌਕੇ ਸੇਵਾਦਾਰਾਂ ਵਲੋਂ ਕਿਹਾ ਗਿਆ ਕਿ, ਜਦੋਂ ਤੱਕ ਦੋਸ਼ੀਆਂ ਦੇ ਸਿਰਾਂ ਉਪਰ ਰਾਜਨੀਤਿਕ ਵਿਅਕਤੀਆ ਦਾ ਹੱਥ ਹੈ ਉਦੋ ਤੱਕ ਇਨਸਾਫ ਮਿਲਣਾ ਬਹੁਤ ਮੁਸ਼ਕਲ ਹੈ।

ਇਟਲੀ ‘ਚ ਸਿੱਖ ਧਰਮ ਦੀ ਰਜਿਸਟੇਸ਼ਨ ਲਈ ਸੇਵਾਵਾਂ ਨਿਭਾਅ ਰਹੇ ਆਗੂ ਸਨਮਾਨਿਤ

ਫੋਰਲੀ ਚੇਜੇਨਾ : ਦੂਜੀ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮ