in

ਲਵੀਨੀਓ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸਰਬੰਸਦਾਨੀ, ਖ਼ਾਲਸਾ ਪੰਥ ਦੇ ਮੋਢੀ, ਸਾਹਿਬ – ਏ – ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜ ਕੇ ਸਿੱਖ ਪੰਥ ਜੀ ਸਾਜਨਾ ਕੀਤੀ ਗਈ ਸੀ. ਇਸ ਦਿਵਸ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਤੇ ਵਿਦੇਸ਼ਾਂ ਵਿੱਚ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸੇ ਲੜੀ ਤਹਿਤ ਭਾਰਤੀ ਭਾਈਚਾਰੇ ਦੀ ਵਧ ਵਸੋਂ ਵਾਲੇ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ 2023 ਦਿਨ ਐਤਵਾਰ ਨੂੰ ਲਵੀਨੀਓ ਸ਼ਹਿਰ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਇਹ ਵਿਸ਼ਾਲ ਨਗਰ ਕੀਰਤਨ ਗੁਰੂ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਗੋਬਿੰਦਸਰ ਸਾਹਿਬ ਤੋਂ ਆਰੰਭ ਹੋਵੇਗਾ ਅਤੇ ਸ਼ਹਿਰ ਦੀ ਪ੍ਰਕਰਮਾ ਕਰਦਿਆਂ ਹੋਇਆਂ ਲਵੀਨੀਓ ਸ਼ਹਿਰ ‘ਚ ਰੇਲਵੇ ਸਟੇਸ਼ਨ ਦੀ ਪਰਕਿੰਗ ਵਿਖੇ ਪਹੁੰਚੇਗਾ, ਜਿੱਥੇ ਰਾਗੀ ਸਿੰਘਾਂ ਤੇ ਕੀਰਤਨੀ ਜਥਿਆਂ ਵਲੋਂ ਖੁੱਲੇ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ, ਇਸ ਤੋਂ ਉਪਰੰਤ ਨਗਰ ਕੀਰਤਨ ਮੁੜ ਵਾਪਸ ਗੁਰਦੁਆਰਾ ਗੋਬਿੰਦਸਰ ਸਾਹਿਬ ਲਈ ਰਵਾਨਾ ਹੋਵੇਗਾ ਤੇ ਨਗਰ ਕੀਰਤਨ ਦੀ ਸਮਾਮਤੀ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਗੁਰਦੁਆਰਾ ਪ੍ਰੰਬਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ‘ਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਆਖਿਰ ਕਿਉਂ ਭੂਮੱਧ ਸਾਗਰ ਲਗਾਤਾਰ ਗੈਰ-ਕਾਨੂੰਨੀ ਪ੍ਰਵਾਸੀ ਲਈ ਬਣਦਾ ਜਾ ਰਿਹਾ ਕਬਰਿਸਤਾਨ

ਨਕਲੀ ਫੇਸਬੁੱਕ ਅਕਾਊਂਟ ਬਣਾ ਕੇ ਧੋਖੇਬਾਜ਼ ਲੋਕ ਕਰ ਰਹੇ ਪੈਸਿਆਂ ਦੀ ਮੰਗ