in

ਲਵੀਨੀਓ ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ ਸਜਾਉਣ ਦੇ ਮੁਕਾਬਲੇ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ਦੇ ਸੂਬਾ ਲਾਸੀਓ ਦੇ ਸ਼ਹਿਰ ਲਵੀਨੀਓ ਰੋਮ ‘ਚ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਦਸਤਾਰ, ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ.
ਇਸ ਸਮਾਗਮ ਦੇ ਸੰਬੰਧ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਇਲਾਹੀ ਬਾਣੀ ਦੇ ਸ੍ਰੀ ਆਖੰਡ ਸਾਹਿਬ ਜੀ ਦੇ ਭੋਗ ਉਪਰੰਤ ਭੋਗ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਲਵੀਰ ਸਿੰਘ ਦੇ ਕੀਰਤਨੀਏ ਜਥੇ ਤੋਂ ਇਲਾਵਾ ਭਾਈ ਬਲਕਾਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਕੀਰਤਨੀਏ ਜਥੇ ਵਲੋਂ ਦੀਵਾਨ ਸਜਾਏ ਗਏ. ਗੁਰੂ ਘਰ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ.
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਬੱਚਿਆਂ ਦੇ ਦਸਤਾਰਾਂ ਸਜਾਉਣ ਦੇ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਸਨ. ਜਿਸ ਵਿੱਚ ਬੱਚੇ ਅਤੇ ਬੱਚੀਆਂ ਦੇ ਦਸਤਾਰਾਂ, ਦੁਮਾਲੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ. ਜਿਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕਰਕੇ ਹੌਂਸਲਾ ਅਫ਼ਜ਼ਾਈ ਕੀਤੀ ਗਈ. ਪ੍ਰੰਬਧਕਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਇਨਾਂ ਮੁਕਾਬਲਿਆਂ ਦਾ ਮਕਸਦ ਹੈ ਕਿ ਵਿਦੇਸ਼ਾਂ ਦੀ ਧਰਤੀ ‘ਤੇ ਰਹਿ ਕੇ ਬੱਚੇ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ।
ਪ੍ਰੰਬੰਧਕਾ ਨੇ ਇਸ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਧੰਨਵਾਦ ਕੀਤਾ। ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ, ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ.

ਬ੍ਰਹਮਲੀਨ ਸੰਤ ਸਰਵਣ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 3 ਜੁਲਾਈ ਨੂੰ ਸਬਾਊਦੀਆ ਵਿਖੇ

ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ ਦਾ ਸਥਾਪਨਾ ਦਿਵਸ 3 ਜੁਲਾਈ ਨੂੰ