ਰੋਮ (ਇਟਲੀ) ਅਕਤੂਬਰ (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵੱਧ ਵੱਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਰ ਵਿਖੇ 23 ਅਕਤੂਬਰ ਦਿਨ ਐਤਵਾਰ ਨੂੰ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ.
ਇਸ ਸੰਬੰਧੀ ਦਲਵੀਰ ਭੱਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, ਇਸ ਸਮਾਗਮ ਸੰਬੰਧੀ ਤਿਆਰੀਆਂ ਬਹੁਤ ਹੀ ਜ਼ੋਰਾਂ ਨਾਲ ਚੱਲ ਰਹੀਆਂ ਹਨ. ਉਨ੍ਹਾਂ ਦੱਸਿਆ ਕਿ, ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਭਾਰਤ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ ਅਤੇ ਸਤਿਸੰਗ ਦਰਬਾਰ ਸਜਾਏ ਜਾਣਗੇ। ਜਿਸ ਵਿੱਚ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਮਹਿਮਾ ਦਾ ਉਚਾਰਣ ਕੀਤਾ ਜਾਵੇਗਾ।
ਦਲਵੀਰ ਭੱਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਸਮਾਗਮ ਵਿੱਚ ਸੰਗਤਾਂ ਵਧ ਚੜ੍ਹ ਕੇ ਮੰਦਰ ਵਿਖੇ ਪਹੁੰਚਣ ਅਤੇ ਭਗਵਾਨ ਦੀਆਂ ਖੁਸ਼ੀਆਂ ਪ੍ਰਾਪਤ ਕਰੋਨ। ਇਸ ਮੌਕੇ ਸੰਗਤਾਂ ਲਈ ਅਤੁੱਟ ਭੰਡਾਰਾ ਵਰਤਾਇਆ ਜਾਵੇਗਾ।