in

ਲਵੀਨੀਓ : 16 ਅਪ੍ਰੈਲ ਨੂੰ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ ਸਬੰਧੀ ਜਾਣਕਾਰੀ ਸਾਂਝੀ ਕਰਦੀਆਂ ਹੋਈਆਂ ਸੰਗਤਾਂ।

ਮਿਲਾਨ (ਇਟਲੀ) (ਸਾਬੀ ਚੀਨੀਆਂ) – ਇਟਲੀ ਦੀ ਰਜਧਾਨੀ ਰੋਮ ਤੋਂ 40 ਕੁ ਕਿਲੋਮੀਟਰ ਦੀ ਦੂਰੀ ’ਤੇ ਸਮੁੰਦਰੀ ਕੰਢੇ ’ਤੇ ਵੱਸੇ ਸ਼ਹਿਰ ਆਂਸੀਓ (ਲਵੀਨੀਓ) ਜਿਸਨੂੰ ਇੱਥੇ ਆਉਣ ਵਾਲੇ ਪੰਜਾਬੀਆਂ ਦੀ ਨਰਸਰੀ ਵੀ ਕਿਹਾ ਜਾਦਾਂ ਹੈ, ਵਿਖੇ 16 ਅਪ੍ਰੈਲ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਜਿਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਪ੍ਰਬਧੰਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਉਲੀਕੇ ਗਏ ਹਨ। ਜਿੰਨ੍ਹਾਂ ਲਈ ਲੌਂੜੀਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਇਸ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਤੋਂ ਇਲਾਵਾ ਗਤਕੇ ਵਾਲੇ ਸਿੰਘਾਂ ਵੱਲੋਂ ਗਤਕਾ ਕਲ੍ਹਾ ਦੇ ਜੌਹਰ ਵੀ ਵਿਖਾਏ ਜਾਣਗੇ।
ਦੱਸਣਯੋਗ ਹੈ ਕਿ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਹਰ ਸਾਲ ਸੰਗਤਾਂ ਦਾ ਭਾਰੀ ਇਕੱਠ ਹੁੰਦਾ ਹੈ, ਕਿਉਂਕਿ ਇਟਲੀ ਆਉਣ ਵਾਲੇ ਬਹੁਤ ਸਾਰੇ ਪੰਜਾਬੀ ਆਪਣੇ ਸੰਘਰਸ਼ ਦੇ ਮੁੱਢਲੇ ਦਿਨਾਂ ਵਿਚ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਆ ਕੇ ਹੀ ਠਹਿਰਦੇ ਰਹੇ ਸਨ। ਜਿਸ ਕਰਕੇ ਲਵੀਨੀਓ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਹਰ ਸਾਲ ਸੰਗਤਾਂ ਦਾ ਹਜਾਰਾਂ ਦੀ ਗਿਣਤੀ ਵਿਚ ਇਕੱਠ ਹੁੰਦਾ ਹੈ। ਇਸ ਨਗਰ ਕੀਰਤਨ ਵਿਚ ਸਿੱਖ ਸੰਗਤਾਂ ਦਾ ਭਾਰੀ ਉਤਸ਼ਾਹ ਵੀ ਵੇਖਣ ਨੂੰ ਮਿਲਦਾ ਹੈ।

ਨਾਮ ਦੀ ਬਦਲੀ / नाम परिवर्तन / Name change / Cambio di nome

ਏਅਰਲਾਈਨ ਵਿਜ਼ ਦਾ ਕੈਪਟਨ ਬਣ ਦੇਸ਼ ਦਾ ਨਾਮ ਚਮਕਾਉਣ ਵਾਲਾ ਪ੍ਰਭਜੋਤ ਸਿੰਘ ਮੁਲਤਾਨੀ