in

ਲਾਸੀਓ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਜਿੱਥੇ ਭਾਰਤ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਉਥੇ ਦੂਜੇ ਪਾਸੇ ਵਿਦੇਸ਼ਾਂ ਦੀ ਧਰਤੀ ਤੇ ਵਸਦੇ ਭਾਰਤੀ ਭਾਈਚਾਰੇ ਵਲੋਂ ਵੀ ਇਸ ਦਿਹਾੜੇ ਨੂੰ ਖੁਸ਼ੀ ਖੁਸ਼ੀ ਮਨਾਇਆ ਗਿਆ. ਇਟਲੀ ਦੇ ਸੂਬਾ ਲਾਸੀਓ ਦੇ ਅਧੀਨ ਪੈਂਦੇ ਵੱਖ-ਵੱਖ ਗੁਰਦੁਆਰਿਆ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ। ਇਸ ਮੌਕੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸ਼ਾਮਾਂ ਦੇ ਗੁਰਮਤਿ ਸਮਾਗਮ ਕਰਵਾਏ ਗਏ. ਜਿਨ੍ਹਾਂ ਵਿਚ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ, ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ), ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ), ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ (ਰੋਮ) ਅਤੇ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਆਦਿ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਵਾਈ ਹੇਠ ਗੁਰਬਾਣੀ ਦੇ ਜਾਪ ਕੀਤੇ ਗਏ. ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿੱਚ ਵੱਖ-ਵੱਖ ਕੀਰਤਨੀਏ ਜੱਥਿਆਂ ਵਲੋਂ ਗੁਰੂ ਘਰਾਂ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਵਾਰੇ ਕਥਾ, ਕੀਰਤਨ ਅਤੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ.
ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋ ਗੁਰੂ ਘਰਾ ਵਿੱਚ ਇੱਕਤਰ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ. ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਗੁਰਦੁਆਰਿਆਂ ਵਿੱਚ ਆਤਿਸ਼ਬਾਜ਼ੀ ਅਤੇ ਪਟਾਕੇ ਚਲਾਏ ਗਏ. ਸੰਗਤਾਂ ਵਲੋਂ ਇਸ ਇਤਿਹਾਸਕ ਦਿਹਾੜੇ ਮੌਕੇ ਗੁਰੂ ਘਰਾਂ ਵਿੱਚ ਦੀਪਮਾਲਾ ਕੀਤੀ ਅਤੇ ਮੌਮਬੱਤੀਆ ਜਗਾ ਕੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਬੀਤੇ ਸਾਲ ਵਿੱਚ ਜਿੱਥੇ ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ ਭਾਰਤੀ ਭਾਈਚਾਰੇ ਦੇ ਇਤਿਹਾਸਿਕ ਤਿਉਹਾਰਾ ਦੇ ਰੰਗ ਫਿੱਕੇ ਪੈ ਗਏ ਸਨ, ਉਥੇ ਵਿਦੇਸ਼ਾਂ ਵਿੱਚ ਵੀ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਤਿਉਹਾਰਾਂ ਨੂੰ ਮਨਾਉਣ ਲਈ ਮਨਾਹੀ ਕੀਤੀ ਗਈ ਸੀ, ਪਰ ਇਸ ਸਾਲ ਬਿਹਤਰ ਹਾਲਾਤਾਂ ਦੇ ਮੱਦੇਨਜ਼ਰ ਹਰ ਇੱਕ ਭਾਈਚਾਰੇ ਵਲੋਂ ਆਪੋ-ਆਪਣੇ ਇਤਿਹਾਸਕ ਤਿਉਹਾਰਾਂ ਨੂੰ ਮਨਾਂ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਇਟਲੀ ਦੇ ਗੁਰਦੁਆਰਿਆਂ ਵਿੱਚ ਵੀ ਇਸ ਮੌਕੇ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।

5,000 ‘ਨਾਗਰਿਕਤਾ ਵੇਤਨ’ ਦੇ ਧੋਖੇਬਾਜ਼ ਬੇਨਕਾਬ

ਲੇਖਕ “ਬਿੰਦਰ ਕੋਲੀਆਂਵਾਲ” ਦੀ ਪੁਸਤਕ “ਤਾਲਾਬੰਦੀ ਦੀ ਦਾਸਤਾਨ” ਰਿਲੀਜ਼