ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਯੂਰਪ ਦੇ ਪ੍ਰਸਿੱਧ ਦੇਸ਼ ਜਰਮਨੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਸਣ ਵਾਲੇ ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਲੇਖਕ ਕੇਹਰ ਸ਼ਰੀਫ ਦੀ ਅਚਾਨਕ ਮੌਤ ‘ਤੇ ਯੂਰਪੀ ਪੰਜਾਬੀ ਸਾਹਿਤਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ। ਸਾਹਿਤ ਜਗਤ ਨੂੰ ਦਿੱਤੀ ਉਹਨਾਂ ਦੀ ਕਲਮ ਦੀ ਵਡਮੁੱਲੀ ਦੇਣ ਨੂੰ ਚਾਹੁੰਣ ਵਾਲਿਆਂ ਵਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਉਹਨਾਂ ਦੀ ਮੌਤ ‘ਤੇ ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ. ਸਭਾ ਦੇ ਪ੍ਰਧਾਨ ਬਿੰਦਰ ਕੋਲੀਆਂਵਾਲ ਨੇ ਭਰੇ ਮਨ ਨਾਲ ਦੱਸਿਆ ਕਿ, ਕੇਹਰ ਸ਼ਰੀਫ ਜੀ ਦਾ ਅਚਨਚੇਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਤੁਰ ਜਾਣਾ ਸਾਹਿਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਸਭਾ ਵਲੋਂ ਕਰਵਾਈਆਂ ਦੋਵੇਂ ਯੂਰਪੀ ਕਾਨਫਰੰਸਾਂ ਵਿੱਚ ਕੇਹਰ ਸ਼ਰੀਫ ਹੋਣਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਦੁੱਖ ਜਾਹਿਰ ਕਰਦਿਆਂ ਦਲਜਿੰਦਰ ਰਹਿਲ ਨੇ ਕਿਹਾ ਕਿ, ਇਹੋ ਜਿਹੀਆਂ ਕਲਮਾਂ ਦਾ ਸੰਸਾਰ ਨੂੰ ਅਲਵਿਦਾ ਆਖ ਜਾਣਾ ਉਹਨਾਂ ਦੇ ਪਰਿਵਾਰ ਦੇ ਨਾਲ ਸਾਹਿਤਕ ਭਾਈਚਾਰਾ ਵੀ ਡੂੰਘੇ ਸਦਮੇ ਵਿੱਚ ਹੈ। ਸਭਾ ਦੇ ਸਰਪ੍ਰਸਤ ਬਲਵਿੰਦਰ ਸਿੰਘ ਚਾਹਲ ਅਤੇ ਬਾਕੀ ਮੈਂਬਰਾਂ ਰਾਜੂ ਹਠੂਰੀਆ, ਰਾਣਾ ਅਠੌਲਾ, ਯਾਦਵਿੰਦਰ ਸਿੰਘ ਬਾਗੀ, ਨਰਿੰਦਰਪਾਲ ਸਿੰਘ ਪੰਨੂ, ਸਤਵੀਰ ਸਾਂਝ, ਜਸਵਿੰਦਰ ਕੌਰ ਮਿੰਟੂ, ਸਿੱਕੀ ਝੱਜੀ ਪਿੰਡ ਵਾਲਾ, ਗੁਰਸ਼ਰਨ ਸਿੰਘ ਸੋਨੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਲੇਖਕ ਕੇਹਰ ਸ਼ਰੀਫ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
