ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਰਾਜਧਾਨੀ ਰੋਮ ਅਤੇ ਲਾਸੀਓ ਸੂਬੇ ਦੇ ਅਧੀਨ ਪੈਂਦੇ ਸ਼ਹਿਰ ਵਲੈਤਰੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੈਤਰੀ ਵਲੋਂ ਹਰ ਸਾਲ ਦੀ ਤਰ੍ਹਾਂ ਸਰਬ ਸਾਂਝੀ ਵਾਲਤਾ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਹੋਇਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਧਾਰਮਿਕ ਸਮਾਗਮ ਕਰਵਾਇਆ ਗਿਆ,ਇਸ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਉਪਰੰਤ ਭੋਗ ਪਾਏ ਗਏ, ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਵਲੋਂ ਦੱਸਿਆ ਗਿਆ ਕਿ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੈਂਤਰੀ ਵਿਖੇ ਹਰ ਸਾਲ ਇਹ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਪਰ ਇਸ ਵਾਰ ਸੰਸਾਰ ਭਰ ਵਿੱਚ ਅਤੇ ਇਟਲੀ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ ਇਸ ਵਾਰ ਇਹ ਸਮਾਗਮ ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਅਤੇ ਬਹੁਤ ਹੀ ਸਾਦੇ ਢੰਗ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਹੈ, ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋ ਉਪਰੰਤ ਭਾਈ ਤਰਲੋਚਨ ਸਿੰਘ ਕੀਰਤਨ ਕਰਕੇ ਆਈਆਂ ਹੋਈਆਂ ਸਮੂਹ ਸੰਗਤਾਂ ਨੂੰ ਗੁਰਬਾਣੀ ਸ਼ਬਦ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ,ਉਸ ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਵਲੋਂ ਗੁਰਬਾਣੀ ਸ਼ਬਦ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ,ਇਸ ਸਮਾਗਮ ਦੀਆਂ ਸੇਵਾਵਾਂ ਗੁਰੂ ਘਰ ਦੇ ਸੇਵਕ ਮਨਦੀਪ ਸਿੰਘ ਜੂਲੀਆਨੈਲੋ ਅਤੇ ਇੰਦਰਜੀਤ ਸਿੰਘ ਵਲੈਂਤਰੀ ਵਲੋਂ ਨਿਭਾਈਆਂ ਗਈਆਂ ਹਨ, ਪ੍ਰੰਬਧਕਾਂ ਵਲੋਂ ਦੱਸਿਆ ਗਿਆ ਕਿ ਇਹ ਸਮਾਗਮ ਪਿਛਲੇ ਲਗਭਗ 20 ਸਾਲਾਂ ਤੋਂ ਗੂਰੂ ਘਰ ਵਿੱਚ ਮਨਾਇਆ ਜਾਂਦਾ ਹੈ ਇਹ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਹੋਇਆਂ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਸਾਰੇ ਮਹਾਂਪੁਰਸ਼ਾਂ ਦੇ ਜੀਵਨ, ਸਿੱਖਿਆਵਾਂ, ਸੰਘਰਸ਼ ਤੇ ਚਾਨਣਾ ਪਾਇਆ ਜਾਂਦਾ ਹੈ।ਇਸ ਸਮਾਗਮ ਵਿੱਚ ਸੰਗਤਾਂ ਵਲੋਂ ਗੁਰੂ ਘਰ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਬਾਅਦ ਵਿੱਚ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਵਲੋਂ ਸਿਰੋਪਾਓ ਭੇਂਟ ਕੀਤੇ ਗਏ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ, ਸਮਾਗਮ ਦੀ ਸਮਾਪਤੀ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਰੋਂ ਨੇੜਿਓਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆਜਾਂ ਨਗਰ ਪਾਲਿਕਾ ਦੇ ਅੰਦਰ ਰਹਿਣ ਲਈ ਕਿਹਾ ਜਾਂਦਾ ਹੈ, ਅਤੇ ਉਨ੍ਹਾਂ ਨੂੰ ਸਿਰਫ ਕੰਮ, ਅਧਿਐਨ, ਸਿਹਤ ਜਾਂ ਹੋਰ ਜ਼ਰੂਰੀ ਕਾਰਨਾਂ ਲਈ ਘਰ ਛੱਡਣ ਦੀ ਆਗਿਆ ਦਿੱਤੀ ਜਾਂਦੀ ਹੈ, ਕਿਉਂਕਿ ਇਟਲੀ ਆਪਣੇ ਦੋ ਮਹੀਨਿਆਂ ਤੋਂ ਸਖਤ ਨਿਯਮਾਂ ਤਹਿਤ ਬਸੰਤ ਰੁੱਤ ਵਿਚ ਲੌਕਡਾਊਨ ਕਰ ਚੁੱਕਾ ਹੈ.