in

ਵਿਲੇਤਰੀ ਵਿਖੇ ਮਨਾਇਆ ਗਿਆ ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ

ਵਿਲੇਤਰੀ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਧੰਨ ਧੰਨ ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਦੇਸ਼ ਵਿਦੇਸ਼ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਇਟਲੀ ਦੀ ਰਾਜਧਾਨੀ ਰੋਮ ਅਤੇ ਲਾਸੀਓ ਸੂਬੇ ਦੇ ਸ਼ਹਿਰ ਵਿਲੇਤਰੀ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਇਸ ਸੰਬੰਧੀ ਇਲਾਹੀ ਬਾਣੀ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਭੋਗ ਤੋਂ ਪਹਿਲਾਂ ਨਿਸ਼ਾਨ ਸਾਹਿਬ ਜੀ ਦੇ ਬਸਤਰ ਬਦਲਣ ਦੀ ਸੇਵਾ ਕੀਤੀ ਗਈ। ਇਸ ਮੌਕੇ ਭੋਗ ਉਪਰੰਤ ਗਿਆਨੀ ਮੇਜਰ ਸਿੰਘ ਮਾਨ ਤੇ ਸਾਥੀਆਂ ਵਲੋਂ ਢਾਡੀ ਵਾਰਾਂ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਇਲਾਕੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰੰਬਧਕ ਕਮੇਟੀਆਂ ਤੇ ਮੰਦਰ ਦੀਆਂ ਕਮੇਟੀਆਂ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਗ੍ਰੰਥੀ ਸਿੰਘ ਭਾਈ ਸੁਰਿੰਦਰ ਸਿੰਘ ਨੇ ਸੰਗਤਾਂ ਨੂੰ ਉਪਦੇਸ਼ ਦਿੰਦਿਆਂ ਹੋਇਆਂ ਕਿਹਾ ਕਿ, ਸਾਨੂੰ ਸਾਰਿਆਂ ਨੂੰ ਸਾਂਝੀਵਾਲਤਾ ‘ਤੇ ਪਹਿਰਾ ਦੇਣਾ ਚਾਹੀਦਾ ਹੈ, ਕਿਉਂਕਿ ਅਸੀਂ ਸਾਰੇ ਇੱਕ ਹੀ ਹਾਂ।
ਸਮਾਗਮ ਮੌਕੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਕਾਰ ਦੀ ਟੱਕਰ ਨਾਲ ਦਰਬਾਰਾ ਸਿੰਘ ਦੀ ਦਰਦਨਾਕ ਮੌਤ

ਰੋਮ ਤੋਂ ਅੰਮ੍ਰਿਤਸਰ ਸਿੱਧੀ ਉਡਾਨ, ਨਿਓਸ ਏਅਰ ਲਾਈਨ ਨੇ ਕੀਤਾ ਇਟਲੀ ਦੇ ਭਾਰਤੀਆਂ ਦਾ ਸੁਪਨਾ ਸੱਚ