in

ਵਿਲੈਂਤਰੀ ਵਿਖੇ 28 ਫਰਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 644 ਵਾਂ ਪ੍ਰਕਾਸ਼ ਪੁਰਬ ਜਿੱਥੇ 27 ਫਰਵਰੀ ਨੂੰ ਸਮੁੱਚੇ ਜਗਤ ਵਿੱਚ ਵਸਦੀਆਂ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਵੇਗਾ, ਉਥੇ ਇਟਲੀ ਦੇ ਸ਼ਹਿਰ ਵਿਲੈਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 28 ਫਰਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ.
ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 26 ਫਰਵਰੀ ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 27 ਫਰਵਰੀ ਸ਼ਾਮ ਦੇ ਸਮੇਂ ਗੁਰਦੁਆਰਾ ਸਾਹਿਬ ਵਿਖੇ ਦੀਪ ਮਾਲਾ ਕੀਤੀ ਜਾਵੇਗੀ ਅਤੇ 28 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਵੱਖ-ਵੱਖ ਕੀਰਤਨੀਏ ਜਥਿਆਂ ਅਤੇ ਕਥਾਵਾਚਕ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਂ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਉਨ੍ਹਾਂ ਦੇ ਜੀਵਨ ਸੰਬੰਧੀ ਕਥਾ, ਕੀਰਤਨ ਕਰਕੇ ਜਾਣੂ ਕਰਵਾਇਆ ਜਾਵੇਗਾ।
ਪ੍ਰਬੰਧਕਾਂ ਵੱਲੋਂ ਕਿਹਾ ਗਿਆ ਹੈ ਕਿ, ਜਿਨ੍ਹਾਂ ਸੰਗਤਾਂ ਨੇ ਇਸ ਸਮਾਗਮ ਵਿੱਚ ਕਿਸੇ ਪ੍ਰਕਾਰ ਦੀਆਂ ਸੇਵਾਵਾਂ ਲੈਣੀਆਂ ਹੋਵਣ ਉਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਦੇ ਹਨ. ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਦੂਜੇ ਪਾਸੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਣਾਏ ਗਏ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੀ ਉਲੰਘਣਾ ਨਾ ਕੀਤੀ ਜਾਵੇ।

ਘਰ ਵਿਚ ਧੀ ਹੋਣ ਦੇ ਅਹਿਸਾਸ ਦੀ ਗੱਲ ਕਰਦਾ ਹੈ ਮੱਲ ਦਾ ਗੀਤ ‘ਅਹਿਸਾਸ’

ਕੁੱਕਬੁੱਕ ਜੋ ਦਿੰਦੀ ਹੈ ਪਾਠਕਾਂ ਲਈ ਮੁਸਕਰਾਹਟ, ਸਿਹਤ ਕਰਮਚਾਰੀਆਂ ਲਈ ਨਕਦ