ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਰਾਜਧਾਨੀ ਰੋਮ ਦੇ ਅਧੀਨ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਲੋਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਭਾਵਨਾਵਾਂ ਨਾਲ ਮਨਾਇਆ ਗਿਆ,ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਤਵਾਰ ਨੂੰ ਸੁਖਮਨੀ ਸਾਹਿਬ ਜੀ ਜਾਪ ਕਰਵਾਏ ਗਏ,ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਭਾਈ ਸੁਰਿੰਦਰ ਸਿੰਘ ਮੁੱਖ ਸੇਵਾਦਾਰ ਵਲੋਂ ਅਤੇ ਭਾਈ ਅੰਗਰੇਜ਼ ਸਿੰਘ ਤੇ ਭਾਈ ਬਖਤਾਵਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਂ ਰਾਹੀਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ,ਜਿਨ੍ਹਾਂ ਸੰਗਤਾਂ ਨੇ ਆਪਣੀਆਂ ਕਿਰਤ ਕਮਾਈਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਵਿੱਚ ਸੇਵਾਵਾਂ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕੀਤੇ ਗਏ।