ਵਿਲੈਤਰੀ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਸਰਬੰਸਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਜਿੱਥੇ ਨਾਨਕ ਲੇਵਾ ਸੰਗਤਾਂ ਵਲੋਂ ਪੂਰੀ ਦੁਨੀਆ ਵਿੱਚ ਜਿੱਥੇ ਵੀ ਪੰਜਾਬੀ ਭਾਈਚਾਰੇ ਦੇ ਵਸਨੀਕ ਵਸਦੇ ਹਨ, ਉਨ੍ਹਾਂ ਵਲੋਂ 5 ਜਨਵਰੀ ਨੂੰ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ, ਉਥੇ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੈਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 17 ਜਨਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ, 15 ਜਨਵਰੀ ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਅਤੇ 17 ਜਨਵਰੀ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਆਖੰਡ ਪਾਠ ਸਾਹਿਬ ਜੀ ਦੀ ਸੇਵਾ ਚਿਸਤੇਰਨਾ ਦੀ ਲਾਤੀਨਾ ਸ਼ਹਿਰ ਦੀਆਂ ਸੰਗਤਾਂ ਵਲੋਂ ਕੀਤੀ ਜਾਵੇਗੀ ਅਤੇ ਲੰਗਰ ਦੀ ਸੇਵਾ ਅਪਰੀਲੀਆ ਸ਼ਹਿਰ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ. ਕਮੇਟੀ ਨੇ ਦੱਸਿਆ, ਇਸ ਵਾਰ ਗੁਰਦੁਆਰਾ ਸਾਹਿਬ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਹੁਤ ਹੀ ਸਾਦੇ ਢੰਗ ਨਾਲ ਪ੍ਰੋਗਰਾਮ ਉਲੀਕੇ ਜਾਂਦੇ ਹਨ, ਕਿਉਂਕਿ ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ. ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਅੰਦਰ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ ਤਾਂ ਜੋ ਪ੍ਰਸ਼ਾਸਨ ਵੱਲੋਂ ਬਣਾਏ ਗਏ ਕਾਨੂੰਨਾਂ ਦੀ ਪਾਲਣਾ ਕੀਤੀ ਜਾ ਸਕੇ ਅਤੇ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।