in

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੋਰਗੋ ਸੰਨ ਯਾਕਮੋ ਵਿਖੇ ਨਗਰ ਕੀਰਤਨ ਸਜਾਇਆ

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ 'ਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ।
ਪਹਿਲੀ ਪਾਤਿਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਦੁਆਰਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਇਆ।

ਬਰੇਸ਼ੀਆ (ਇਟਲੀ) (ਇੰਦਰਜੀਤ ਸਿੰਘ ਲੁਗਾਣਾ) – ਪਹਿਲੀ ਪਾਤਿਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਦੁਆਰਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਇਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਦੁਆਰਾ ਵੱਖ ਵੱਖ ਥਾਵਾਂ ‘ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਬੋਰਗੋ ਸੰਨਯਾਕਮੋ ਦੇ ਵੱਖ ਵੱਖ ਚੌਂਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ‘ਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਵੱਖ ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ।ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਤਕਾ ਅਕੈਡਮੀ ਬਨਿਅੋਲੋ ਮੇਲਾ ਅਤੇ ਮੀਰੀ ਪੀਰੀ ਗਤਕਾ ਅਕੈਡਮੀ ਕਿਉਨਜਾਨੋ ਦੇ ਸਿੰਘਾਂ ਦੁਆਰਾ ਗਤਕੇ ਦੇ ਜੌਹਰ ਦਿਖਾਏ ਗਏ। ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ।
ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੁਆਰਾ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਉਹਨਾਂ ਸਿੱਖ ਸੰਗਤ ਦੁਆਰਾ ਕੀਤੇ ਜਾਂਦੇ ਕਾਰਜਾਂ ਬਾਰੇ ਪ੍ਰਸੰਸਾ ਜਾਹਿਰ ਕੀਤੀ ਅਤੇ ਕਿਹਾ ਕਿ, ਮਿਹਨਤ ਵਜੌਂ ਜਾਣੇ ਜਾਂਦੇ ਸਿੱਖ ਧਾਰਮਿਕ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ਼ ਰਹਿੰਦੇ ਹਨ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਵਿੱਚ ਸੇਵਾ ਨਿਭਾਉਣ ਲਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।

ਇਟਲੀ ਵਿੱਚ ਪੰਜਾਬੀ ਤੇ ਇਤਾਲਵੀ ਭਾਸ਼ਾ ਦਾ ਸਾਂਝਾ ਸੰਮੇਲਨ ਸਫ਼ਲਤਾ ਪੂਰਵਕ ਹੋਇਆ ਸੰਪਨ

ਲਵੀਨੀਓ ਵਿਖੇ 23 ਅਕਤੂਬਰ ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ