
ਰੋਮ (ਇਟਲੀ) 23 ਦਸੰਬਰ (ਟੇਕ ਚੰਦ ਜਗਤਪੁਰ) – ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਵੱਡੇ ਸਾਹਿਬਜਾਦਿਆਂ ਨੂੰ ਸ਼ਰਾਂਧਜਲੀ ਹਿੱਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਵੀ ਸੱਜੇ। ਦੀਵਾਨ ਦੀ ਆਰੰਭਤਾ ਬੱਚਿਆਂ ਦੁਆਰਾ ਕੀਰਤਨ ਨਾਲ ਕੀਤੀ ਗਈ। ਉਪਰੰਤ ਭਾਈ ਦਲਬੀਰ ਸਿੰਘ ਜੰਮੂ, ਭਾਈ ਗੁਰਪ੍ਰੀਤ ਸਿੰਘ ਮਾਨਤੋਵਾ ਅਤੇ ਸ਼ਰਨਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਸ਼ਬਦਾਂ ਦਾ ਰਸਭਿੰਨੜਾ ਕੀਰਤਨ ਕੀਤਾ, ਕਥਾ ਵਾਰਤਾ ਰਾਹੀਂ ਸੰਗਤ ਨਾਲ ਸਿੱਖ ਇਤਿਹਾਸ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਪਤੀ ‘ਤੇ ਪ੍ਰਬੰਧਕਾਂ ਦੁਆਰਾ ਜਥੇ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਸਹਿਬਜਾਦਾ ਅਜੀਤ ਸਿੰਘ ਤੇ ਜੁਝਾਰ ਸਿੰਘ ਜੀ ਦੀ ਸ਼ਹਾਦਤ ਤੇ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ।