in

ਸਨਾਤਨ ਧਰਮ ਮੰਦਰ ਵਿਖੇ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵੱਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਰ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ, ਉਤਸ਼ਾਹ ਤੇ ਅਦਬ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਯੋਗ ਵਸ਼ਿਸ਼ਟ ਦੇ ਪਾਠ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਜਾਬ ਤੋਂ ਵਿਸ਼ੇਸ ਤੌਰ ਤੇ ਪਹੁੰਚੇ ਬਾਲਯੋਗੀ ਬਾਬਾ ਪ੍ਰਗਟ ਨਾਥ ਜੀ ਵਲੋ ਮਹਾਂਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜੀਵਨ ਦੀ ਮਹਿਮਾ ਦਾ ਉਚਾਰਣ ਕੀਤਾ ਗਿਆ।


ਸੰਗਤਾਂ ਵਿੱਚ ਇਸ ਸਮਾਗਮ ਸੰਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮਾਗਮ ਵਿੱਚ ਭਗਵਾਨ ਵਾਲਮੀਕਿ ਸਭਾ ਮਾਰਕੇ ਇਟਲੀ ਦੇ ਆਗੂਆਂ ਤੇ ਸੇਵਾਦਾਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਮੰਦਰ ਦੀ ਕਮੇਟੀ ਵਲੋਂ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਤੇ ਪੱਤਰਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਦੂਜੇ ਪਾਸੇ ਮੰਦਰ ਕਮੇਟੀ ਬਾਲਯੋਗੀ ਬਾਬਾ ਪ੍ਰਗਟ ਨਾਥ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਸਮੁੱਚੀ ਕਾਇਨਾਤ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ।

ਇਟਲੀ ਦੇ ਉੱਘੇ ਆਗੂ ਕਰਮਜੀਤ ਸਿੰਘ ਢਿੱਲੋਂ ਦੇ ਦਿਹਾਂਤ ਹੋ ਜਾਣ ਨਾਲ ਹੋਇਆ ਇੱਕ ਯੁੱਗ ਦਾ ਅੰਤ

ਮਾਤਾ ਗੁੱਜਰ ਕੌਰ ਅਤੇ 4 ਸਾਹਿਬਜਾਦਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ 23 ਤੇ 24 ਦਸੰਬਰ ਨੂੰ ਫਲੇਰੋ ਵਿਖੇ